ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਬੰਦੀ ਸਿੰਘਾਂ ਦੀ ਰਿਹਾਈ ਲਈ 7 ਨਵੰਬਰ 2021 ਨੂੰ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ
ਵਿਖੇ ਅਰਦਾਸ ਕਰਨ ਦਾ ਜੋ ਉਦਮ ਕੀਤਾ ਗਿਆ ਸੀ।ਉਸ ਅਸਥਾਨ ‘ਤੇ 26 ਜਨਵਰੀ 2022 ਨੂੰ ਪੰਜ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ ਜੀ, ਭਾਈ ਦਲਬੀਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਮੁੜ ਹਾਜ਼ਰੀ ਭਰ ਕੇ ਅਰਦਾਸ ਕੀਤੀ।ਪੰਜ ਸਿੰਘਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਥ ਨੂੰ ਵੀ ਕਾਰਜਸ਼ੀਲ ਹੋਣ ਦੀ ਅਪੀਲ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਰੇਕ ਸੰਸਥਾ ਅਤੇ ਜਥੇਬੰਦੀ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ।
ਅੱਜ ਭੇਜੇ ਪ੍ਰੈਸ ਨੋਟ ਵਿੱਚ ਪੰਜ ਸਿੰਘਾਂ ਨੇ 29 ਜਨਵਰੀ ਨੂੰ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਦੇ ਪਿੰਡ ਰੋਡੇ ਤੋਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਪਿੰਡ ਭਗਤਾ ਭਾਈ ਕਾ ਬਠਿੰਡਾ ਤੱਕ ਕੱਢੇ ਜਾ ਰਹੇ ਪੰਥਕ ਰੋਸ ਮਾਰਚ ਦੀ ਹਮਾਇਤ ਕਰਦੇ ਹੋਏ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਇਸ ਮਾਰਚ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਹੈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media