Sunday, March 29, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ 73ਵਾਂ ਗਣਤੰਤਰ ਦਿਵਸ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 73ਵਾਂ ਗਣਤੰਤਰ ਦਿਵਸ ਜੋਸ਼-ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
                   ਪ੍ਰਿੰ. ਗਿੱਲ ਨੇ ਕਿਹਾ ਕਿ ਸਾਨੂੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਕਾਇਮ ਰੱਖਣੀ ਚਾਹੀਦੀ ਹੈ ਅਤੇ ਦੇਸ਼ ਦੇ ਵਿਕਾਸ ’ਚ ਆਪਣਾ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।ਵਾਇਸ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆ ਕਿਹਾ ਕਿ ਅਜ਼ੋਕੀ ਨੌਜਵਾਨ ਪੀੜ੍ਹੀ ਨੂੰ ਸੁਤੰਤਰਤਾ ਦੇ ਮਹੱਤਵ ਤੋਂ ਚੇਤੰਨ ਰਹਿਣਾ ਚਾਹੀਦਾ ਹੈ।ਸੰਵਿਧਾਨ ਵਲੋਂ ਨਿਰਧਾਰਿਤ ਫਰਜ਼ਾਂ ਤੇ ਹੱਕਾਂ ਸਬੰਧੀ ਕਾਨੂੰਨਾਂ ਦੀ ਜਾਣਕਾਰੀ ਤੇ ਉਨ੍ਹਾਂ ਦੀ ਸਹੀ ਵਰਤੋਂ ਦੀ ਸਮਝ ਰੱਖਣੀ ਚਾਹੀਦੀ ਹੈ।ਇਸ ਮੌਕੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …