ਅੰਮ੍ਰਿਤਸਰ, 29 ਜਨਵਰੀ (ਦੀਪ ਦਵਿੰਦਰ ਸਿੰਘ) – ਉਘੇ ਰੰਗਕਰਮੀ ਅਤੇ ਫਿਲਮੀ ਕਲਾਕਾਰ ਵਿਜੇ ਸ਼ਰਮਾ ਦਾ ਕੱਲ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।
ਉਹਨਾਂ ਦਾ ਅੰਤਿਮ ਸਸਕਾਰ ਦੁਰਗਿਆਨਾ ਮੰਦਿਰ ਨੇੜਲੇ ਸ਼ਮਸ਼ਾਨ ਘਾਟ ਸ਼ਿਵ ਪੁਰੀ ਵਿਖੇ ਅੱਜ ਕੀਤਾ ਗਿਆ।ਵਿਜੈ ਸ਼ਰਮਾ ਦੇ ਚਲਾਣੇ ‘ਤੇ ਉਹਨਾਂ ਦੇ ਪ੍ਰਸੰਸਕਾਂ ਤੇ ਰੰਗਮੰਚ ਦੇ ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਿੰਨਾਂ ਵਿੱਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਜਸਵੰਤ ਸਿੰਘ ਜੱਸ, ਨਾਟਕਾਰ ਜਗਦੀਸ਼ ਸਚਦੇਵਾ, ਸਤਨਾਮ ਮੂਧਲ, ਪਵਨਦੀਪ ਤੇ ਦਲਜੀਤ ਸੋਨਾ ਆਦਿ ਸ਼ਾਮਲ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media