Monday, March 30, 2026

ਕੌਂਸਲਰਾਂ ਨੇ ਸਫ਼ਾਈ ਦੇ ਨਾਕਸ ਪ੍ਰਬੰਧਾਂ ਕਾਰਨ ਨਗਰ ਕੌਂਸਲ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਸੰਗਰੂਰ, 29 ਜਨਵਰੀ (ਜਗਸੀਰ ਲੌਂਗ਼ੌਵਾਲ) – ਸਥਾਨਕ ਕਸਬੇ ਦੇ ਕਈ ਕੌਂਸਲਰਾਂ ਨੇ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਸਥਾਨਕ ਵਾਰਡ ਨੰਬਰ 8 ਦੇ ਨੌਜਵਾਨ ਕੌਸ਼ਲਰ ਰਣਜੀਤ ਸਿੰਘ ਕੁੱਕਾ ਦੀ ਅਗਵਾਈ ਹੇਠ ਲੌਂਗੋਵਾਲ ਅੰਦਰ ਸਫਾਈ ਨਾ ਹੋਣ ਕਾਰਨ ਅਤੇ ਸਟਰੀਟ ਲਾਈਟਾਂ ਨਾ ਚੱਲਣ ਕਾਰਨ ਪ੍ਰਦਰਸ਼ਨ ਕੀਤਾ।ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਸ਼੍ਰੀਮਤੀ ਸੁਸ਼ਮਾ ਰਾਣੀ,ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਪਰਮਿੰਦਰ ਕੌਰ ਬਰਾੜ਼, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਸਮਾਜ ਸੇਵਕ ਕਰਮ ਸਿੰਘ ਬਰਾੜ ਅਤੇ ਸਮਾਜ ਸੇਵੀ ਸ਼ਿਸਨਪਾਲ ਗਰਗ ਨੇ ਕਿਹਾ ਕਿ ਲੌਂਗੋਵਾਲ ਅੰਦਰ ਸਫ਼ਾਈ ਵਿਵੱਸਥਾ ਦਾ ਬੁਰਾ ਹਾਲ ਹੈ।ਜਗ੍ਹਾ ਜਗ੍ਹਾ ਗੰਦਗੀ ਦੇ ਵੱਡੇ ਢੇਰ ਲੱਗ ਚੁੱਕੇ ਹਨ, ਸਫ਼ਾਈ ਸੇਵਕਾਂ ਵੱਲੋਂ ਜੇਕਰ ਨਾਲੀਆਂ ਦੀ ਸਫਾਈ ਕਰ ਵੀ ਦਿੱਤੀ ਜਾਂਦੀ ਹੈ ਤਾਂ ਉਸ ਦਾ ਗੰਦ ਗਲੀਆਂ ਵਿੱਚ ਹੀ ਪਿਆ ਰਹਿੰਦਾ ਹੈ।ਉਸ ਨੂੰ ਚੁੱਕਿਆ ਹੀ ਨਹੀਂ ਜਾਂਦਾ ਅਤੇ ਨਗਰ ਕੌਂਸਲ ਕਰਮਚਾਰੀ ਆਪਣੀ ਮਨਮਰਜ਼ੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੂਰੇ ਕਸਬੇ ਦੀਆਂ ਸਟਰੀਟ ਲਾਈਟਾਂ ਵੀ ਕਈ ਦਿਨਾਂ ਤੋਂ ਬੰਦ ਪਈਆਂ ਹਨ।ਵਾਰ ਵਾਰ ਨਗਰ ਕੌਂਸਲ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜ਼ੂਦ ਵੀ ਇਸ ਮਸਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਚੇਤਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ ‘ਤੇ ਸੰਘਰਸ਼ ਕਰਨ ਨੂੰ ਮਜ਼ਬੂਰ ਹਣਾਂਗੇ।
                ਇਸ ਸਬੰਧੀ ਜਦ ਨਗਰ ਕੌਂਸਲ ਦੇ ਕਾਰਜ਼ਸਾਧਕ ਅਫਸਰ ਮਨਿੰਦਰਪਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨਾਂ ਨੂੰ ਇਸ ਸਬੰਧੀ ਹੁਣੇ ਹੀ ਪਤਾ ਲੱਗਾ ਹੈ ਅਤੇ ਉਹ ਕਸਬੇ ਦੀ ਸਫਾਈ ਅਤੇ ਸਟਰੀਟ ਲਾਈਟਾਂ ਠੀਕ ਕਰਵਾਉਣ ਸਬੰਧੀ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਹੈ ਅਤੇ ਜਲਦ ਹੀ ਸਾਰੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤੀਆਂ ਜਾਣਗੀਆਂ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …