ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿੱਚ ਅਕਾਲੀ ਦਲ ਬਾਦਲ ਦੇ ਉਮੀਦਵਾਰ ਤਲਬੀਰ ਗਿਲ ਨੂੰ ਭਾਰੀ ਬਲ ਮਿਲਿਆ ਜਦ ਅਕਾਲੀ
ਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਰਾਜਾ ਦੀ ਕੋਸ਼ਿਸ਼ਾਂ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇ੍ਰਰਨਾ ਸਦਕਾ ਕਾਂਗਰਸੀ ਆਗੂ ਸਵਰਾਜ ਸਿੰਘ ਸ਼ਾਮ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਵਰਾਜ ਸ਼ਾਮ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਸਿਰੋਪਾੳ ਪਾ ਕੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ।ਸਵਰਾਜ ਸਿੰਘ ਸ਼ਾਮ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ, ਐਕਸਾਈਜ਼ ਤੇ ਟੈਕਸ਼ਟੇਸ਼ਨ ਸਲਾਹਕਾਰ ਕਮੇਟੀ ਪੰਜਾਬ ਦੇ ਮੈਂਬਰ, ਜ਼ਿਲ੍ਹਾ ਜਨਰਲ ਸਕੱਤਰ ਦੇ ਨਾਲ-ਨਾਲ ਕਈ ਸਰਕਾਰੀ ਅਤੇ ਗੈਰ ਸਰਕਾਰੀ ਮਹਿਕਮਿਆਂ ਵਿੱਚ ਮੈਂਬਰ ਰਹਿ ਚੁੱਕੇ ਹਨ।ਉਹ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਸਮੇਂ ਲਗਭਗ 15 ਸਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਰਹਿ ਚੁੱਕੇ ਸਵ. ਸਰਦੂਲ ਸਿੰਘ ਸ਼ਾਮ ਦੇ ਸਪੁੱਤਰ ਹਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਆਪਣੇ ਸਮਰਥਕਾਂ ਨਾਲ ਦਿਨ ਰਾਤ ਚੋਣ ਪ੍ਰਚਾਰ ਕਰਨਗੇ।
ਇਸ ਮੌਕੇ ਯੂਥ ਅਕਾਲੀ ਆਗੂ ਸੁਰਿੰਦਰਪਾਲ ਸਿੰਘ ਡਿੰਪਾ, ਨਵਚੇਤਨ ਗਿੱਲ ਪ੍ਰਧਾਨ ਐਸ.ੳ.ਆਈ ਅਤੇ ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media