Tuesday, March 3, 2026

ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਜਸਵਿੰਦਰ ਧੀਮਾਨ ਦੇ ਦਫਤਰ ਦਾ ਕੀਤਾ ਉਦਘਾਟਨ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੇ ਦਫ਼ਤਰ ਦਾ ਉਦਘਾਟਨ ਹਲਕਾ ਅਮਰਗੜ੍ਹ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਧੀਮਾਨ ਨੇ ਕੀਤਾ।ਆਪਣੇ ਭਾਸ਼ਣ ਦੌਰਾਨ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੂਰੇ ਸੂਬੇ ‘ਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਲਹਿਰ ਚੱਲ ਰਹੀ ਹੈ ਤੇ ਸੂਬੇ ਦੀ ਜਨਤਾ ਇੱਕ ਵਾਰ ਫੇਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੀ ਹੈ।
               ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਨਾਂ ਦੇ ਭਤੀਜੇ ਜਸਵਿੰਦਰ ਸਿੰਘ ਧੀਮਾਨ ਨੂੰ ਵਿਧਾਨ ਸਭਾ ਹਲਕਾ ਸੁਨਾਮ ਤੋਂ ਟਿਕਟ ਦੇ ਕੇ ਨਿਵਾਜ਼ਿਆ ਗਿਆ ਹੈ।ਉਹ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹਨ ਕਿ ਜਸਵਿੰਦਰ ਧੀਮਾਨ ਨੂੰ ਰਿਕਾਰਡ ਤੋੜ ਵੋਟਾਂ ਪਾ ਕੇ ਕਾਮਯਾਬ ਕਰਨ।ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਭੋਲਾ, ਨਗਰ ਕੌਂਸਲ ਲੌਂਗੋਵਾਲ ਦੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਕੌਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਸ਼ੁਕਰਪਾਲ ਸਿੰਘ, ਕਾਂਗਰਸ ਦੇ ਜ਼ਿਲ੍ਹਾ ਸਕੱਤਰ ਬਬਲੂ ਸਿੰਗਲਾ, ਜਿਲ੍ਹਾ ਮੀਤ ਪ੍ਰਧਾਨ ਨਵਤੇਜ ਸਿੰਘ, ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਹਰਪ੍ਰੀਤ ਸ਼ਰਮਾ, ਜਿਲ੍ਹਾ ਸਕੱਤਰ ਰਮੇਸ਼ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਸੁਰਜੀਤ ਕੌਰ ਭੱਠਲ, ਜਿਲ੍ਹਾ ਸਕੱਤਰ ਪਰਮਿੰਦਰ ਵਸਿਸ਼ਟ, ਸਰਪੰਚ ਦਰਸ਼ਨ ਸਿੰਘ, ਸਰਪੰਚ ਰਾਜ ਸਿੰਘ, ਸਰਪੰਚ ਮੁਲਖਾ ਸਿੰਘ ਸਰਪੰਚ ਜਗਦੇਵ ਸਿੰਘ, ਕਾਂਗਰਸੀ ਆਗੂ ਜਗਪਾਲ ਸਿੰਘ ਸੰਮੀ, ਸੀਨੀਅਰ ਕਾਂਗਰਸੀ ਆਗੂ ਪ੍ਰੀਤਮ ਸਿੰਘ ਢਿੱਲੋਂ, ਕਾਂਗਰਸੀ ਆਗੂ ਸੁਖਦੇਵ ਸਿੰਘ ਤੇ ਵੱਡੀ ਗਿਣਤੀ ‘ਚ ਲੋਕ ਮੌਜ਼ੂਦ ਸਨ।
ਸਟੇਜ ਸਕੱਤਰ ਦੀ ਜਿੰਮੇਵਾਰੀ ਟਕਸਾਲੀ ਕਾਂਗਰਸੀ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਬੁੱਧ ਰਾਮ ਗਰਗ ਨੇ ਨਿਭਾਈ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …