ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ
ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਵਿੱਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਕਰੜੀ ਘਾਲਣਾ ਸਦਕਾ ਸਿੱਖਿਆ ਦੇ ਪਾਸਾਰ ਲਈ ਮਾਰਗ ਦਰਸ਼ਕ ਬਣੇ।ਉਨ੍ਹਾਂ ਨੇ ਪੱਛੜੇ ਇਲਾਕਿਆਂ ਤੱਕ ਵਿਦਿਆ ਦਾ ਚਾਨਣ ਵੰਡਣ ਲਈ ਪਹੁੰਚ ਕੀਤੀ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਵਲੋਂ ਚਲਾਈਆਂ ਅਕੈਡਮੀਆਂ ਵਿੱਚ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਸਿੱਖੀ ਬਾਰੇ ਪਹਿਲ ਦੇ ਅਧਾਰ ’ਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੀ ਪੰਥਕ ਭਾਵਨਾ ਨੂੰ ਪ੍ਰਗਟ ਕਰਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਰੂਹ ਤੋਂ ਵਾਂਝਾ ਹੋ ਗਿਆ ਹੈ।ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਇਕ ਵੱਡਾ ਪੰਥਕ ਘਾਟਾ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media