ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ
ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਵਲੋਂ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਵਿੱਚ ਉਨਾਂ ਕਿਹਾ ਹੈ ਕਿ ਇਸ ਖੇਤਰ ਵਿੱਚ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਨਾਲ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media