ਕਿਹਾ, ਭਾਜਪਾ ਦੀ ਡਬਲ ਇੰਜ਼ਨ ਵਾਲੀ ਸਰਕਾਰ ਹੀ ਪੰਜਾਬ ਨੂੰ ਬਣਾ ਸਕਦੀ ਹੈ ਖੁਸ਼ਹਾਲ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੀ ਸੀਟ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਮੈਦਾਨ ‘ਚ ਉਤਾਰੇ ਗਏ ਉਮੀਦਵਾਰ
ਆਈ.ਏ.ਐਸ ਜਗਮੋਹਨ ਸਿੰਘ ਰਾਜੂ ਨੇ ਕਾਂਗਰਸ ਅਤੇ ਸ਼ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਭਾਜਪਾ ਦਾ ਕੰਮ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਨੂੰ ਇਨ੍ਹਾਂ ਦੋਨਾਂ ਤੋਂ ਅਜ਼ਾਦ ਕਰਵਾਉਣਾ ਹੈ।ਉਨ੍ਹਾਂ ਨੇ ਕਿਹਾ ਕਿ ਬਿਕਰਮਜੀਤ ਸਿੰਘ ਮਜੀਠਿਆ ਨੇ ਪੰਜਾਬ ਦੀ ਜਵਾਨੀ ਨੂੰ ਚਿੱਟੇ ਵਿੱਚ ਡੁਬੋ ਕੇ ਖਤਮ ਕਰ ਦਿੱਤਾ ਹੈ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਦੇ ਚੁੰਗਲ ਵਲੋਂ ਕੱਢਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਰਹਿੰਦੇ ਹੋਏ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਦਾ ਵਿਕਾਸ ਨਹੀਂ ਕਰਵਾ ਸਕਿਆ, ਉਹ ਅੱਗੇ ਕੀ ਕਰੇਗਾ ? ਜਗਮੋਹਨ ਸਿੰਘ ਰਾਜੂ ਨੇ ਅੱਜ ਅੰਮ੍ਰਿਤਸਰ ਵਿੱਚ ਭਾਜਪਾ ਜਿਲਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ‘ਚ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਉਕਤ ਸ਼ਬਦ ਕਹੇ।ਜਗਮੋਹਨ ਸਿੰਘ ਦੇ ਨਾਲ ਪ੍ਰੈਸ ਕਾਨਫਰੰਸ ਵਿੱਚ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਪ੍ਰਦੇਸ਼ ਭਾਜਪਾ ਸਕੱਤਰ ਰਾਜੇਸ਼ ਹਨੀ, ਰੀਨਾ ਜੇਟਲੀ, ਸੁਰਿੰਦਰ ਕੰਵਲ, ਜਿਲਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਜਿਲਾ ਉਪ ਪ੍ਰਧਾਨ ਡਾ. ਹਰਵਿੰਦਰ ਸਿੰਘ ਸੰਧੂ ਆਦਿ ਵੀ ਮੌਜ਼ੂਦ ਸਨ ।
ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਇੱਕ ਦਲਿਤ ਪਰਵਾਰ ਤੋਂ ਹਨ ਅਤੇ ਉਨਾਂ ਨੂੰ ਦਲਿਤਾਂ ਨਾਲ ਹੋਣ ਵਾਲੀਆਂ ਬੇਇਨਸਾਫ਼ੀਆਂ ਬਾਰੇ ਚੰਗੀ ਤਰ੍ਹਾਂ ਪਤਾ ਹੈ।ਕਾਂਗਰਸ ਅਤੇ ਅਕਾਲੀ ਦਲ ਨੇ ਹਮੇਸ਼ਾਂ ਦਲਿਤ ਸਮਾਜ ਦੇ ਲੋਕਾਂ ਨੂੰ ਆਪਣੇ ਵੋਟ ਬੈਂਕ ਦੇ ਰੂਪ ਵਿੱਚ ਇਸਤੇਮਾਲ ਕੀਤਾ ਹੈ ਅਤੇ ਆਪਣਾ ਮਕਸਦ ਨਿਕਲ ਜਾਣ ਦੇ ਬਾਅਦ ਉਨ੍ਹਾਂ ਨੂੰ ਹਾਸ਼ੀਏ ‘ਤੇ ਸੁਟਿਆ ਜਾਂਦਾ ਹੈ।ਉਨਾਂ ਕਿਹਾ ਕਿ ਨਵਜੋਤ ਸਿੱਧੂ ਦਲਿਤਾਂ ਨਾਲ ਨਫਰਤ ਕਰਦੇ ਹਾਂ।ਉਨ੍ਹਾਂ ਨੂੰ ਕਿਸੇ ਵੀ ਦਲਿਤ ਦਾ ਆਪਣੇ ਵਲੋਂ ਅੱਗੇ ਵਧਣਾ ਹਜਮ ਨਹੀਂ ਹੋ ਰਿਹਾ।ਜੋ ਨਵਜੋਤ ਸਿੱਧੂ ਪੰਜਾਬ ਸਰਕਾਰ ਵਿੱਚ ਕੈਬਿਨੇਟ ਮੰਤਰੀ ਰਹਿੰਦੇ ਹੋਏ ਆਪਣੇ ਹਲਕੇ ਦੇ ਲੋਕਾਂ ਦਾ ਕੁੱਝ ਨਹੀਂ ਸੰਵਾਰ ਸਕਿਆ, ਉਸ ਤੋਂ ਅੱਗੇ ਕਿਸੇ ਵੀ ਤਰ੍ਹਾਂ ਦੀ ਉਮੀਦ ਕਰਨਾ ਬਿਲਕੁੱਲ ਬੇਕਾਰ ਹੈ ।
ਭਾਜਪਾ ਆਗੂ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਭੈਣ ਨੇ ਉਨ੍ਹਾਂ ‘ਤੇ ਆਪਣੀ ਮਾਂ ਨੂੰ ਘਰ ਤੋਂ ਕੱਢਣ ਦੇ ਇਲਜ਼ਾਮ ਲਗਾਏ ਹਨ।ਜੋ ਸ਼ਖਸ਼ ਆਪਣੇ ਮਾਤਾ-ਪਿਤਾ ਦਾ ਨਹੀਂ ਹੋਇਆ ਉਹ ਕਿਸੇ ਹੋ ਦਾ ਕਿਵੇਂ ਹੋ ਸਕਦਾ ਹੈ।ਉਨਾਂ ਕਿਹਾ ਕਿ ਚੰਨੀ ਸਰਕਾਰ ਨੇ ਪ੍ਰਦੇਸ਼ ਦੀ ਜਨਤਾ ਦੇ ਨਾਲ ਧੋਖੇ ‘ਤੇ ਧੋਖਾ ਕੀਤਾ ਹੈ।ਮੁੱਖ ਮੰਤਰੀ ਚੰਨੀ ਨੇ 36000 ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕਰ ਕੇ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਵੱਡੇ-ਵੱਡੇ ਪੋਸਟਰ ਲਵਾ ਕੇ ਕਰੋੜਾਂ ਰੁਪਏ ਖਰਚ ਕਰ ਦਿੱਤੇ।ਜਿਸ ਨਾਲ ਪੰਜਾਬ ਦੇ ਖਜ਼ਾਨੇ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਗਲਤ ਨੀਤੀਆਂ ਦੇ ਚੱਲਦੇ ਅੱਜ ਪੰਜਾਬ ਤਿੰਨ ਲੱਖ ਕਰੋੜ ਦੇ ਕਰੇ ਹੇਠਾਂ ਦੱਬ ਚੁੱਕਾ ਹੈ।ਇਸ ਲਈ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾਉਣ ਦਾ ਕੰਮ ਸਿਰਫ ਤੇ ਸਿਰਫ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜ਼ਨ ਵਾਲੀ ਸਰਕਾਰ ਹੀ ਕਰ ਸਕਦੀ ਹੈ ਹੋਰ ਕੋਈ ਨਹੀਂ।
Punjab Post Daily Online Newspaper & Print Media