Tuesday, September 15, 2026

ਸ਼੍ਰੋਮਣੀ ਅਕਾਲੀ ਸੰਯੁਕਤ ਦੇ ਵਰਕਰ ਨਹੀਂ ਸਨ ਆਪ ਵਿੱਚ ਸ਼ਾਮਲ ਹੋਏ ਵਿਅਕਤੀ – ਸਿੱਧੂ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਚੀਮਾ ਦੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਲੌਂਗੋਵਾਲ ‘ਚ ਆਪ ਵਿੱਚ ਸ਼ਾਮਲ ਹੋਏ ਵਿਅਕਤੀ ਸ਼੍ਰੋਮਣੀ ਅਕਾਲੀ ਸੰਯੁਕਤ ਦੇ ਵਰਕਰ ਨਹੀਂ ਸਨ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਲੌਂਗੋਵਾਲ ਦੇ ਇਨ੍ਹਾਂ ਵਿਅਕਤੀਆਂ ਨੂੰ ਕਾਫ਼ੀ ਸਮਾਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚੋਂ ਕੱਢ ਦਿੱਤਾ ਗਿਆ ਸੀ।ਜਦੋਂ ਇਹ ਸਾਡੇ ਵਰਕਰ ਹੀ ਨਹੀਂ ਹਨ।ਫਿਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਛੱਡ ਕੇ ਜਾਣ ਦਾ ਸਵਾਲ ਹੀ ਖਤਮ ਹੋ ਜਾਂਦਾ ਹੈ, ਉਨ੍ਹਾਂ ਕਿਹਾ ਕਿ ਭਾਜਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਦਾ ਗਠਜੋੜ ਸੂਬੇ ‘ਚ ਆਪਣੀ ਅਗਲੀ ਸਰਕਾਰ ਬਣਾਏਗਾ।ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਗਠਜੋੜ ਦੇ ਸਾਂਝੇ ਉਮੀਦਵਾਰ ਸਨਮੁੱਖ ਸਿੰਘ ਮੋਖਾ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।
                     ਇਸ ਮੌਕੇ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਦੁੱਲਟ, ਭਾਈ ਭਾਨ ਸਿੰਘ ਭੌਰਾ, ਮਨਪ੍ਰੀਤ ਸਿੰਘ ਸਿੱਧੂ, ਮਾਰਕੀਟ ਕਮੇਟੀ ਚੀਮਾ ਦੇ ਸਾਬਕਾ ਮੈਂਬਰ ਭਗਵੰਤ ਸਿੰਘ, ਸਰਪੰਚ ਕਾਲਾ ਭੁੱਲਰ, ਸਰਪੰਚ ਜਗਦੇਵ ਸਿੰਘ (ਜੱਗ) ਆਦਿ ਮੌਜ਼ੂਦ ਸਨ ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …