ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਇਲਾਕੇ ਦੇ ਉਘੇ ਸਮਾਜ ਸੇਵਕ ਅਤੇ ਲੌਂਗੋਵਾਲ ਦੀ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ
ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਅੱਜ ਐਸ.ਡੀ.ਐਮ ਦਫਤਰ ਸੁਨਾਮ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਨੂੰ ਵੀ ਚੋਣਾਂ ਵਿੱਚ ਖੜ੍ਹੇ ਹੋ ਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।ਕੌਂਸਲਰ ਰਣਜੀਤ ਸਿੰਘ ਨੇ ਕਿਹਾ ਕਿ ਉਨਾਂ ਨੂੰ ਇਲਾਕੇ ਦੇ ਵੋਟਰਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕਾਂ ਦੇ ਅਸ਼ੀਰਵਾਦ ਸਦਕਾ ਉਹ ਜਿੱਤ ਹਾਸਲ ਕਰਨਗੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media