Tuesday, September 15, 2026

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸਿੱਧੂ ਹਲਕਾ ਸੁਨਾਮ ਤੋਂ ਕਾਗਜ਼ ਕੀਤੇ ਦਾਖਲ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਮੇਂ ਭਾਰੀ ਗਿਣਤੀ ਵਿੱਚ ਸੰਗਤਾਂ ਸਮੇਤ ਅਰਦਾਸ ਸਮਾਗਮ ਵਿੱਚ ਹਿੱਸਾ ਲਿਆ।ਜਿਸ ਉਪਰੰਤ ਜੈਕਾਰਿਆਂ ਦੀ ਗੂੰਜ਼ ਨਾਲ ਵੱਡੇ ਕਾਫਲੇ ਸਮੇਤ ਸੁਨਾਮ ਵੱਲ ਚਾਲੇ ਪਾਏ ਅਤੇ ਐਸ.ਡੀ.ਐਮ ਦਫਤਰ ਸੁਨਾਮ ਵਿਖੇ ਆਪਣੇ ਨਾਮਜ਼ਦਗੀ ਕਾਗਜ਼਼ ਦਾਖ਼ਲ ਕੀਤੇ।ਅੰਮ੍ਰਿਤਪਾਲ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿੱਚ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਾਮਲਾ ਬੜਾ ਸਜ਼ੀਦਾ ਹੈ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਾਂਗਰਸ, ਬਾਦਲ ਦਲ ਤੇ ਸੰਯੁਕਤ ਸਮਾਜ ਮੋਰਚੇ ਨੂੰ ਵੀ ਜ਼ੰਮ ਕੇ ਰਗੜੇ ਲਾਏ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …