Saturday, March 28, 2026

ਸੁਨਾਮ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਧੀਮਾਨ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਇਸ ਤੋਂ ਪਹਿਲਾਂ ਜਸਵਿੰਦਰ ਸਿੰਘ ਧੀਮਾਨ ਦੇ ਸਥਾਨਕ ਦਫ਼ਤਰ ਦਾ ਉਦਘਾਟਨ ਸੁਰਜੀਤ ਸਿੰਘ ਧੀਮਾਨ ਵੱਲੋਂ ਕੀਤਾ ਗਿਆ।ਜਸਵਿੰਦਰ ਧੀਮਾਨ ਨੇ ਐਸ.ਡੀ.ਐਮ ਕਮ ਚੋਣ ਰਿਟਰਨਿੰਗ ਅਫ਼ਸਰ ਪਾਸ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਧੀਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਸਾਫ਼ ਅਤੇ ਈਮਾਨਦਾਰ ਦਿੱਖ ਕਾਰਣ ਲੋਕ ਉਨ੍ਹਾਂ ਨੂੰ ਵੱਡਾ ਹੁੰਗਾਰਾ ਦੇ ਰਹੇ ਹਨ ਅਤੇ ਉਹ ਸੁਨਾਮ ਹਲਕੇ ਦੀ ਸੀਟ ਜਿੱਤ ਕੇ ਉਹ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …