Friday, August 14, 2026

ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਆਪ `ਚ ਸ਼ਾਮਲ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਰਣਜੀਤ ਸਿੰਘ ਆੜ੍ਹਤੀਆ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਡਾ. ਕਸ਼ਮੀਰ ਸਿੰਘ ਸੋਹਲ ਨੇ ਆਏ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਕੇ ਲੋਕ ਆਮ ਆਦਮੀ ਪਾਰਟੀ ‘ਚ ਆ ਰਹੇ ਹਨ।ਇਸ ਮੌਕੇ ਗੁਰਜੰਟ ਸਿੰਘ, ਬਲਜੀਤ ਸਿੰਘ, ਲਖਬੀਰ ਸਿੰਘ, ਕਾਬਲ ਸਿੰਘ, ਪਰਮਜੀਤ ਸਿੰਘ ਪੰਜਵੜ, ਬਿਕਰਮਜੀਤ ਸਿੰਘ, ਮਨਦੀਪ ਸਿੰਘ, ਸਾਹਿਬ ਸਿੰਘ, ਪ੍ਰਗਟ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …