ਐਮ.ਸੀ.ਐਮ.ਸੀ ਸੈਂਟਰ ਦੇ ਕਾਰਜ਼ਾਂ ਬਾਰੇ ਹਾਸਲ ਕੀਤੀ ਜਾਣਕਾਰੀ
ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੀਆਂ ਆਮ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਭਾਰਤੀ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੇ ਤਿੰਨਾਂ
ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਦੀਆਂ ਹਦਾਇਤਾਂ ਅਨੁਸਾਰ ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਵਿਖੇ ਜਿਲ੍ਹਾ ਪੱਧਰੀ ਮੀਡੀਆ ਸਰਟੀਫਾਈਂਗ ਐਂਡ ਮੋਨੀਟਰਿੰਗ ਕਮੇਟੀ ਦਾ ਸੈਂਟਰ ਸਥਾਪਿਤ ਕੀਤਾ ਗਿਆ ਹੈ।ਅੱਜ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ ਨਿਯੁੱਕਤ ਕੀਤੇ ਜਨਰਲ ਅਬਜ਼ਰਵਰ ਪਰਾਵਿਨ ਚਿੰਦੂ ਦਾਰਦੇ ਆਈ.ਏ.ਐਸ ਕਾਡਰ ਮਹਾਂਰਾਸ਼ਟਰ ਬੈਚ-1998 ਵਲੋਂ ਵਿਸ਼ੇਸ਼ ਤੋਰ ‘ਤੇ ਦੋਰਾ ਕੀਤਾ ਗਿਆ।
ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ-ਕਮ-ਨੋਡਲ ਅਫਸਰ ਮੀਡੀਆ ਸਰਟੀਫਾਈਂਗ ਐਂਡ ਮੋਨੀਟਰਿੰਗ ਕਮੇਟੀ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਕਮੇਟੀ ਵਲੋਂ ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਕਾਰਜ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਟੀਮ ਵਲੋਂ ਇਲੈਕਟੋਨਿਕ, ਪ੍ਰਿੰਟ ਮੀਡੀਆ, ਰੇਡੀਓ, ਸੋਸ਼ਲ ਮੀਡੀਆ ‘ਤੇ ਵੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।ਜਿਸ ਰਾਜਨੀਤਿਕ ਪਾਰਟੀ ਵਲੋਂ ਵਿਗਿਆਪਨ ਲਈ ਜਾਂ ਕਿਸੇ ਵੀਡਿਓ ਕੰਟੈਂਟ ਸਰਟੀਫਾਈ ਕਰਵਾਉਣ ਲਈ ਅਪਲਾਈ ਕੀਤਾ ਜਾਂਦਾ ਹੈ ਤਾਂ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਐਮ.ਸੀ.ਐਮ.ਸੀ ਕਮੇਟੀ ਵਲੋਂ ਕਾਰਜ਼ ਪੂਰਾ ਕੀਤਾ ਜਾਂਦਾ ਹੈ।
Punjab Post Daily Online Newspaper & Print Media