
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਭਾਈ ਹਰਬੰਸ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੂਖ ਨਿਵਾਰਨ ਗੁਰੂ ਕਾ ਤਾਲ, ਆਗਰਾ ਨੂੰ ਸz: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਭੂਪਿੰਦਰਪਾਲ ਸਿੰਘ ਮੀਤ ਸਕੱਤਰ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਸਤਬੀਰ ਸਿੰਘ ਸਕੱਤਰ ਨੇ ਦੱਸਿਆ ਕਿ ਭਾਈ ਹਰਬੰਸ ਸਿੰਘ ਜੀ ਨੇ ਅਨੇਕ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਗੁਰੂ ਵਾਲੇ ਬਣਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਦੂਖ ਨਿਵਾਰਨ ਗੁਰੂ ਕਾ ਤਾਲ, ਆਗਰਾ ਦੇ ਮੁੱਖ ਸੰਚਾਲਕ ਸੰਤ ਬਾਬਾ ਨਰਿੰਜਣ ਸਿੰਘ ਜੀ ਤੇ ਬਾਬਾ ਪ੍ਰੀਤਮ ਸਿੰਘ ਜੀ ਹਨ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਨਾਮ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਮਤਿ ਸੰਗੀਤ ਵਿਦਿਆਲਾ ਚਲਾਇਆ ਜਾ ਰਿਹਾ ਹੈ। ਜਿਥੇ ਗਰੀਬ ਪ੍ਰੀਵਾਰਾਂ ਦੇ 125 ਬੱਚੇ ਰਾਗਾਂ ਤੇ ਅਧਾਰਿਤ ਗੁਰਮਤਿ ਸੰਗੀਤ ਦੇ ਨਾਲੁਨਾਲ ਸ਼ਸਤਰ ਵਿਦਿਆ (ਗਤਕਾ), ਗੁਰਬਾਣੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਸੰਥਿਆ ਮੁਫ਼ਤ ਲੈ ਰਹੇ ਹਨ।ਜਿਸ ਵਿੱਚ ਖਾਣਾ, ਰਿਹਾਇਸ਼ ਅਤੇ ਕੱਪੜੇ ਆਦਿ ਵੀ ਮੁਫ਼ਤ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਮੇਂ – ਸਮੇਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਵੀ ਕਰਵਾਏ ਜਾਂਦੇ ਹਨ।
Punjab Post Daily Online Newspaper & Print Media