ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਕੀਤਾ ਗਿਆ ਉਪਰਾਲਾ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ
ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਉਲੀਕੇ ਜਾ ਰਹੇ ਨੇ।ਇਸੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਮੋਬਾਈਲ ਵੈਨ ਚਲਾਈ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਬੋਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਆਈ.ਆਈ.ਐਸ ਨੇ ਕਿਹਾ ਕਿ ਚੋਣਾਂ ਦੌਰਾਨ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ।ਇਸ ਲਈ ਹਰ ਵਿਅਕਤੀ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਅੰਮ੍ਰਿਤਸਰ ਵਿਚ ਚਲਾਈ ਗਈ ਇਹ ਮੋਬਾਈਲ ਵੈਨ ਅੰਮ੍ਰਿਤਸਰ ਵਿਚ ਜਾਗਰੂਕਤਾ ਅਭਿਆਨ ਤੋਂ ਬਾਅਦ ਤਰਨਤਾਰਨ ਪੁੱਜੇਗੀ, ਜਿਥੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
Punjab Post Daily Online Newspaper & Print Media