Thursday, March 19, 2026

ਚੋਣ ਨਿਗਰਾਨ ਖਰਚਾ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਊਟੀ ਤੇ ਗੈਰਹਾਜ਼ਰ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣਾਂ 2022 ਸਬੰਧੀ ਨਗਰ ਨਿਗਮ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਚੋਣ ਨਿਗਰਾਨ ਖਰਚਾ ਹਲਕਾ ਦੱਖਣੀ ਅਰਵਿੰਦਰ ਸ਼ਰਮਾ ਵਲੋਂ ਐਸ.ਐਸ.ਟੀ, ਵੀ.ਐਸ.ਟੀ, ਫਲਾਇੰਗ ਸਕੂਐਡ ਟੀਮਾਂ, ਖਰਚਾ ਟੀਮਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਦੌਰਾਨ ਚੋਣ ਅਰਵਿੰਦਰ ਸ਼ਰਮਾ ਨੇ ਸਮੂਹ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ।
                    ਸ਼ਰਮਾ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕਰਮਚਾਰੀ ਆਪਣੀ ਡਿਊਟੀ ਤੋਂ ਗੈਰਹਾਜ਼ਰ ਨਾ ਰਹੇ।ਗੈਰਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਇਹ ਯਕੀਨੀ ਕੀਤਾ ਜਾਵੇ ਕਿ ਇਸ਼ਤਿਹਾਰਾਂ, ਬੈਨਰਾਂ ਤੇ ਪੈਂਫਲਟ ਦਾ ਖਰਚਾ ਜ਼ਰੂਰ ਬੁੱਕ ਕਰਵਾਇਆ ਜਾਵੇ ਅਤੇ ਪਿ੍ਰੰਟਿੰਗ ਪ੍ਰੈਸ ਵਲੋਂ ਪ੍ਰਿੰਟ ਹੋਏ ਵਿਗਿਆਪਨ ਅਤੇ ਪ੍ਰਿੰਟਰ, ਪਬਲਿਸ਼ਰਾਂ ਦਾ ਨਾਂ ਜ਼ਰੂਰ ਪ੍ਰਕਾਸ਼ਿਤ ਕਰੇ।ਇਸ ਸਬੰਧੀ ਮੀਡੀਆ ਸਰਟੀਫਿਕੇਸ਼ਨ ਅਤੇ ਮੀਡੀਆ ਮੋਨੀਟਰਿੰਗ ਕਮੇਟੀ ਕੋਲੋਂ ਅਗਾਊਂ ਪ੍ਰਗਾਨਗੀ ਜ਼ਰੂਰ ਲਈ ਜਾਵੇ।
                 ਚੋਣ ਨਿਗਰਾਨ ਖਰਚਾ ਨੇ ਫਲਾਇੰਗ ਸਕੁਐਡ ਟੀਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕੋਈ ਵੀ ਉਮੀਦਵਾਰ ਵੋਟਰਾਂ ਨੂੰ ਲਾਲਚ ਨਾ ਦੇ ਸਕੇ।ਉਨਾਂ ਕਿਹਾ ਕਿ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਾਂ ਵਲੋਂ ਪੁਲਿਸ ਅਤੇ ਐਕਸਾਈਜ਼ ਵਿਭਾਗ ਨਾਲ ਆਪਣਾ ਤਾਲਮੇਲ ਜ਼ਰੂਰ ਰੱਖਿਆ ਜਾਵੇ ਅਤੇ ਲੋੜ ਪੈਣ ਤੇ ਤੁਰੰਤ ਇਸ ਦੀ ਸੂਚਨਾ ਅਧਿਕਾਰੀ ਦਿੱਤੀ ਜਾਵੇ।ਸ਼ਰਮਾ ਨੇ ਖਰਚਾ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਮੀਦਵਾਰਾਂ ਦੇ ਖਰਚੇ ਦਾ ਪੂਰਾ ਰਿਕਾਰਡ ਮੇਨਟੇਨ ਕੀਤਾ ਜਾਵੇ।ਉਨਾਂ ਕਿਹਾ ਕਿ ਜੇਕਰ ਕਿਸੇ ਵੀ ਟੀਮ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਟੀਮ ਜਦੋਂ ਮਰਜੀ ਚਾਹੇ ਦਿਨ ਹੋਵੇ ਜਾਂ ਰਾਤ ਉਨਾਂ ਨਾਲ ਮੋਬਾਇਲ ਫੋਨ ਤੇ ਸੰਪਰਕ ਕਰ ਸਕਦੀ ਹੈ।
                   ਚੋਣ ਨਿਗਰਾਨ ਖਰਚਾ ਨੇ ਫਲਾਇੰਗ ਸਕੂਐਡ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਰਾਤ ਵੇਲੇ ਵੱਧ ਤੋਂ ਵੱਧ ਨਾਕੇ ਅਤੇ ਬੈਰੀਕੇਟ ਲਗਾ ਕੇ ਮੋਟਰ ਵਹੀਕਲਾਂ ਦੀ ਚੈਕਿੰਗ ਕਰਨ। ਉਨਾਂ ਕਿਹਾ ਕਿ ਉਨ੍ਹਾਂ ਵਲੋਂ ਖੁਦ ਵੀ ਰਾਤ ਵੇਲੇ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨਸ਼ਾਂਤੀ ਨਾਲ ਚੋਣਾ ਨੂੰ ਕਰਵਾਉਣ ਹੈ।
                        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਜਾਇੰਟ ਕਮਿਸ਼ਨਰ ਨਗਰ ਨਿਗਮ ਹਰਦੀਪ ਸਿੰਘ, ਏ.ਸੀ.ਪੀ ਰਵਿੰਦਰ ਸਿੰਘ ਤੋਂ ਇਲਾਵਾ ਸਾਰੀਆਂ ਟੀਮਾਂ ਦੇ ਅਧਿਕਾਰੀ /ਕਰਮਚਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …