Tuesday, November 24, 2026

ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ

ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਲਾਨਾ ਪੇਪਰ ਜੋ 9 ਤੇ 10 ਫਰਵਰੀ 2022 ਨੂੰ ਲਏ ਜਾ ਰਹੇ ਸਨ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜੋ ਇਸ ਵਾਰ 9 ਅਤੇ 10 ਫਰਵਰੀ ਨੂੰ ਹੋਣੀ ਸੀ।ਪਰੰਤੂ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ/ਕਾਲਜ ਬੰਦ ਕਰ ਦਿੱਤੇ ਗਏ ਹਨ।ਅਜਿਹੇ ਹਾਲਾਤਾਂ ਕਰਕੇ ਧਾਰਮਿਕ ਪ੍ਰੀਖਿਆ ਦੇ ਪੇਪਰ ਕਰਵਾਉਣੇ ਅਸੰਭਵ ਹਨ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜਦੋਂ ਸਕੂਲ/ਕਾਲਜ ਖੁੱਲਣ ਸਬੰਧੀ ਨਵੇਂ ਆਦੇਸ਼ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਾਰੀਕਾਂ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …