ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਲਈ ਤਾਇਨਾਤ ਕੀਤੇ 4 ਚੋਣ
ਅਬਜ਼ਰਵਰਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ, ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ 002-ਭੋਆ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ 003 ਪਠਾਨਕੋਟ ਹਾਜ਼ਰ ਸਨ।
ਇਸ ਤੋਂ ਇਲਾਵਾ ਵਿਧਾਨ ਸਭਾ ਚੋਣ ਹਲਕਾ ਸੁਜਾਨਪੁਰ ਅਤੇ ਭੋਆ ਦੇ ਜਨਰਲ ਅਬਜ਼ਰਵਰ, ਵਿਧਾਨ ਸਭਾ ਚੋਣ ਹਲਕਾ ਪਠਾਨਕੋਟ ਲਈ ਨਿਯੁੱਕਤ ਜਨਰਲ ਆਬਜ਼ਰਵਰ, ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਲਈ ਨਿਯੁੱਕਤ ਖਰਚਾ ਅਬਜਰਵਰ ਅਮਿਤ ਕੁਮਾਰ ਸੋਨੀ ਅਤੇ ਜਿਲ੍ਹਾ ਪਠਾਨਕੋਟ ਲਈ ਨਿਯੁੱਕਤ ਪੁਲਿਸ ਆਬਜ਼ਰਵਰ ਅਨਿਲ ਕਿਸ਼ੋਰ ਯਾਦਵ ਆਈ.ਪੀ.ਐਸ ਆਦਿ ਹਾਜ਼ਰ ਸਨ।
ਚੋਣ ਅਬਜ਼ਰਵਰਾਂ ਨੇ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂ ਕਰਵਾਇਆ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media