Tuesday, November 24, 2026

ਭਾਰਤ ਦੀ ਕੋਇਲ ਤੇ ਸੁਰਾਂ ਦੀ ਮਲਿਕਾ ਲ਼ਤਾ ਮੰਗੇਸ਼ਕਰ ਦਾ ਦਿਹਾਂਤ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪਲੇਅਬੈਕ ਸਿੰਗਰ ਅਤੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਅੱਜ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।ਉਨਾਂ ਨੇ ਬਰੀਚ ਕੈਂਡੀ ਹਸਪਤਾਲ ਮੁੰਬਈ ‘ਚ ਅੱਜ ਆਖਰੀ ਸਾਹ ਲਿਆ।ਉਨਾਂ ਨੂੰ 8 ਜਨਵਰੀ 2022 ਨੂੰ ਕੋਵਿਡ-19 ਟੈਸਟ ਪਾਜ਼ਟਿਵ ਆਉਣ ‘ਤੇ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਲਤਾ ਮੰਗੇਸ਼ਕਰ ਦੇ ਚਲਾਣੇ ਨਾਲ ਬਾਲੀਵੁੱਡ ਸਮੇਤ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ।ਭਾਰਤ ਸਰਕਾਰ ਵਲੋਂ ਦੇਸ਼ ਵਿੱਚ ਦੋ ਦਿਨਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।ਸੋਗ ਵਜੋਂ ਪੂਰੇ ਦੇਸ਼ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ।ਇਸੇ ਦੌਰਾਨ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਹੀਆ ਨਾਇਡੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਮੰਤਰੀਆਂ ਅਤੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਤਾ ਮੰਗੇਸ਼ਕਰ ਦੇ ਚਲਾਣੇ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ਨੂੰ ਇੰਦੌਰ ਵਿੱਚ ਪਿਤਾ ਦੀਨਾਨਾਥ ਮੰਗੇਸ਼ਕਰ ਅਤੇ ਮਾਤਾ ਸ਼ੇਵੰਤੀ ਦੇ ਘਰ ਹੋਇਆ।ਉਨਾਂ ਦਾ ਬਚਪਨ ਦਾ ਨਾਮ ਹੇਮਾ ਮੰਗੇਸ਼ਕਰ ਸੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …