ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 20 ਫਰਵਰੀ ਨੂੰ ਹੋ ਰਹੀਆਂ ਵਿਧਾਨ
ਸਭਾ ਚੋਣਾਂ ਵਿੱਚ ਦੁਬਾਰਾ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ‘ਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਥਾਨਕ ਰਾਮ ਤੀਰਥ ਅਧੀਨ ਆਉਂਦੀ ਬਾਬਾ ਮੀਕੇ ਸ਼ਾਹ ਕਲੌਨੀ ਦੇ ਸਰਪੰਚ ਮਨੋਜ ਸਿੰਘ ਭੱਟੀ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ, ਆਤਿਸ਼ਬਾਜੀ ਚਲਾਈ ਤੇ ਚਰਨਜੀਤ ਸਿੰਘ ਚੰਨੀ ਤੇ ਸੁਖਬਿੰਦਰ ਸਿੰਘ ਸਰਕਾਰੀਆ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।ਇਸ ਮੌਕੇ ਸੁਰਿੰਦਰਪਾਲ ਸਿੰਘ ਸ਼ੰਮੀ ਮੈਂਬਰ ਪੰਚਾਇਤ, ਗੁਰਨਾਮ ਸਿੰਘ ਕਲੇਰ, ਹਰਪਾਲ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media