Saturday, April 25, 2026

ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਤੇ ਕਾਲਜ਼ ਖੁੱਲਵਾਉਣ ਲਈ ਪਿੰਡਾਂ `ਚ ਰੋਸ ਮੁਜ਼ਾਹਰੇ

ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ 9 ਫਰਵਰੀ ਨੂੰ ਐਸ.ਡੀ.ਐਮ ਦਫਤਰ ਲਹਿਰਾਗਾਗਾ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਲਈ ਅੱਜ ਪਿੰਡ ਸ਼ੇਖੂਵਾਸ, ਕੋਟੜਾ ਲਹਿਲ ਅਤੇ ਸੰਗਤਪੁਰਾ ਇਕਾਈਆਂ ਨੇ ਆਪਣੇ ਆਪਣੇ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਅਤੇ ਸਕੂਲ਼ਾਂ `ਚ ਪੜ੍ਹਦੇ ਬੱਚਿਆਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਦੀ ਗੂੰਗੀ ਬੌਲੀ ਸਰਕਾਰ ਨੂੰ ਸੁਣਾਉਣੀ ਕੀਤੀ ਹੈ ਕਿ ਸਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਤੁਰੰਤ ਖੋਹਲੇ ਜਾਣ।
                  ਕਿਸਾਨ ਆਗੂਆਂ ਸੂਬਾ ਸਿੰਘ ਸੰਗਤਪੁਰਾ, ਦਰਸ਼ਨ ਸਿੰਘ ਕੋਟੜਾ ਬਲਾਕ ਆਗੂ, ਜਸਪ੍ਰੀਤ ਸਿੰਘ, ਬਿੰਦਰ ਸਿੰਘ ਸੇਖੂਵਾਸ ਅਤੇ ਕਰਨੈਲ ਸਿੰਘ, ਗੁਰਮੇਲ ਸਿੰਘ ਕੋਟੜਾ ਲਹਿਲ ਆਦਿ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਅਧਾਰ ਤੋਂਂ ਬਿਨਾਂ ਹੀ ਕਰੋਨਾ ਦੀ ਆੜ ਹੇਠ ਸਕੂਲ ਕਾਲਜ ਬੰਦ ਕਰ ਕੇ ਆਮ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀਆਂ ਦੇ ਬੱਚਿਆਂ ਦਾ ਆਪਣੇ ਅਧਿਆਪਕਾਂ ਰਾਹੀਂ ਸਹੀ ਸਰਵਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ ਅਤੇ ਆਨਲਾਈਨ ਸਿੱਖਿਆ ਦਾ ਫ਼ੈਸਲਾ ਲਾਗੂ ਕਰਕੇ ਮੋਬਾਈਲ ਫੋਨਾਂ ਤੇ ਡਾਟਾ ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਹਨ।ਆਗੂਆਂ ਨੇ ਕਿਹਾ ਕਿ ਪਿੰਡਾਂ ਦੇ ਕਿਸਾਨ ਮਜ਼ਦੂਰ ਮੁਲਾਜ਼ਮ ਵਿਦਿਆਰਥੀ ਅਤੇ ਸਮੂਹ ਕਿਰਤੀ ਪਰਿਵਾਰਾਂ ਸਮੇਤ ਬਲਾਕ ਕਮੇਟੀ ਵਲੋਂ 9 ਫਰਵਰੀ ਨੂੰ ਐਸ.ਡੀ.ਐਮ ਦਫ਼ਤਰ ਲਹਿਰਾਗਾਗਾ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ `ਚ ਪਹੁੰਚਣ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …