Sunday, April 26, 2026

ਆਜ਼ਾਦ ਉਮੀਦਵਾਰ ਰਣਜੀਤ ਸਿੰਘ ਨੂੰ ਮਿਲ ਰਿਹਾ ਹੈ ਵੋਟਰਾਂ ਦਾ ਭਰਵਾਂ ਸਮਰਥਨ

ਰਣਜੀਤ ਸਿੰਘ ਨੇ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਨੁੱਕੜ ਮੀਟਿੰਗਾਂ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਕਸਬਾ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਅੱਜ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਵੋਟਰਾਂ ਨਾਲ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਰਤ ਦੇਸ਼ ਆਜ਼ਾਦ ਹੋਇਆ ਹੈ ਪੰਜਾਬ ਅੰਦਰ ਅਕਾਲੀ ਦਲ ਅਤੇ ਕਾਂਗਰਸ ਦੀ ਹੀ ਸਰਕਾਰ ਬਣ ਰਹੀ ਅਤੇ ਉਦੋਂ ਦੇ ਮੰਤਰੀਆਂ ਦੇ ਪੁੱਤ ਪੋਤਰੇ ਹੀ ਅੱਗੇ ਮੰਤਰੀ ਅਤੇ ਵਿਧਾਇਕ ਬਣ ਰਹੇ ਹਨ।ਜਦਕਿ ਆਮ ਲੋਕ ਇਨ੍ਹਾਂ ਨੇਤਾਵਾਂ ਦੀਆਂ ਚੋਣ ਸਭਾਵਾਂ ਵਿਚ ਜਾ ਕੇ ਨਾਅਰੇ ਲਾਉਣ ਅਤੇ ਵੋਟਾਂ ਪਾਉਣ ਤੱਕ ਹੀ ਸੀਮਤ ਰਹਿ ਗਏ ਹਨ । ਉਨ੍ਹਾਂ ਵੋਟਰਾਂ ਨੂੰ ਆਉਣ ਵਾਲੀ 20 ਫਰਵਰੀ ਨੂੰ ਆਪਣੇ ਚੋਣ ਨਿਸ਼ਾਨ ਪਾਣੀ ਵਾਲੇ ਜਹਾਜ਼ ਵਾਲਾ ਬਟਨ ਦਬਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ‘ਚ ਨੌਜਵਾਨ ਵੀ ਮੌਜ਼ੂਦ ਸਨ।

Check Also

ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸਾਲ 2025 ਬੈਚ ਦੇ ਸਿਲੈਕਟ ਹੋਏ ਆਈ.ਏ.ਐਸ ਅਫਸਰ ਗੁਰਕੰਵਲ …