ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) -ਹਲਕਾ ਸੁਨਾਮ ਊਧਮ ਸਿੰਘ ਵਾਲਾ ਤੋਂ ਪਿੰਡ ਨਾਗਰਾ ਦੇ ਕਈ ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ
ਕੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਅਗਵਾਈ `ਚ ਅਕਾਲੀ ਦਲ ‘ਚ ਸ਼ਾਮਲ ਹੋ ਗਏ।ਬਲਦੇਵ ਸਿੰਘ ਮਾਨ ਕਿਹਾ ਕਿ ਅਕਾਲੀ ਦਲ ਆਗੂਆਂ ਦੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ।ਉਨਾਂ ਨੇ ਭਰੋਸਾ ਦਿਵਾਇਆ ਕਿ ਅਕਾਲੀ-ਬਸਪਾ ਦੀ ਸਰਕਾਰ ਬਣਨ ਉਪਰੰਤ ਪਿੰਡ ਦੀਆਂ ਸਮੱਸਿਆਂਵਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਜੱਗੀ ਸਿੰਘ, ਸੇਵਕ ਸਿੰਘ, ਜੀਤਾ ਸਿੰਘ, ਰਿੰਕੂ ਸਿੰਘ, ਪੰਮਾ ਸਿੰਘ, ਸੁਖਵੀਰ ਸਿੰਘ, ਸੁਰਜੀਤ ਸਿੰਘ, ਬੰਟੀ ਸਿੰਘ, ਨਿਰਮਲ ਸਿੰਘ ਭੜੋ, ਬੀ.ਐਸ.ਪੀ ਤੋਂ ਰਾਮ ਸਿੰਘ, ਹਰਬੰਸ ਸਿੰਘ, ਡਾਕਟਰ ਦਰਸ਼ਨ ਸਿੰਘ, ਚੰਦ ਸਿੰਘ ਰਾਮਪੁਰਾ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media