Monday, July 27, 2026

ਚੋਣ ਪ੍ਰਚਾਰ ਸਬੰਧੀ ਰੋਡ ਸ਼ੋਅ, ਵਹੀਕਲ ਰੈਲੀ ਜਾਰੀ ਰਹੇਗੀ ‘ਤੇ ਪਾਬੰਦੀ -ਜ਼ਿਲ੍ਹਾ ਚੋਣ ਅਫ਼ਸਰ

ਰਾਤ 8.00 ਵਜੇ ਤੋਂ ਸਵੇਰੇ 8.00 ਵਜੇ ਤੱਕ ਚੋਣ ਪ੍ਰਚਾਰ ‘ਤੇ ਪਾਬੰਦੀ

ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕੋਵਿਡ ਕਾਰਨ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਪ੍ਰਚਾਰ ਉਪਰ ਲਾਈਆਂ ਗਈਆਂ ਬੰਦਿਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ 15 ਫਰਵਰੀ ਤੱਕ ਲਾਗੂ ਰਹਿਣਗੇ।
                 ਜਾਰੀ ਹੁਕਮਾਂ ਅਨੁਸਾਰ ਪਹਿਲਾਂ ਦੀ ਤਰ੍ਹਾਂ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ, ਬਾਈਕ ਜਾਂ ਵਾਹਣ ਰੈਲੀ ‘ਤੇ ਪਾਬੰਦੀ ਜਾਰੀ ਰਹੇਗੀ।ਉਮੀਦਵਾਰ 20 ਵਿਅਕਤੀਆਂ ਦੇ ਨਾਲ ਡੋਰ ਟੂ ਡੋਰ ਪ੍ਰਚਾਰ ਕਰ ਸਕਣਗੇ।ਇਸ ਤੋਂ ਇਲਾਵਾ ਰਾਤ 8.00 ਵਜੇ ਤੋਂ ਸਵੇਰੇ 8.00 ਵਜੇ ਤ ਕ ਚੋਣ ਪ੍ਰਚਾਰ ਉਪਰ ਪਾਬੰਦੀ ਰਹੇਗੀ।ਇਨਡੋਰ ਮੀਟਿੰਗਾਂ ਵਿਚ ਵੱਧ ਤੋਂ ਵੱਧ 500 ਵਿਅਕਤੀ ਸ਼ਾਮਲ ਹੋ ਸਕਦੇ ਹਨ, ਜਦ ਕਿ ਖੁੱਲ੍ਹੇ ਵਿੱਚ ਹੋਣ ਵਾਲੇ ਇਕੱਠ ਵਿਚ 1000 ਵਿਅਕਤੀ ਭਾਗ ਲੈ ਸਕਦਾ ਹੈ।
ਇਕੱਠ ਦੌਰਾਨ ਸਿਆਸੀ ਪਾਰਟੀਆਂ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ।ਜਿਸ ਤਹਿਤ ਮਾਸਕ ਪਾਉਣ, ਸਰੀਰਕ ਦੂਰੀ ਬਣਾਈ ਰੱਖਣ ਆਦਿ ਦਾ ਇੰਤਜ਼ਾਮ ਕੀਤਾ ਜਾਣਾ ਹੈ।
               ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਿਤ ਐਸ.ਡੀ.ਐਮ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਐਸ.ਡੀ.ਐਮ ਅਤੇ ਸਬੰਧਿਤ ਡੀ.ਐਸ.ਪੀ ਕੋਵਿਡ ਸਬੰਧੀ ਨਿਯਮਾਂ ਨੂੰ ਇਨ ਬਿਨ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …