ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ-ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਰੋਸ਼ਨਵਾਲਾ,
ਰਾਏ ਸਿੰਘ ਵਾਲਾ, ਸੰਗਤਪੁਰਾ, ਸਕਰੋਦੀ, ਗਹਿਲਾਂ, ਦਿੱਤੂਪੁਰਾ, ਮਹਿਸਸਪੂਰ, ਖੇੜੀ ਚੰਦਵਾਂ, ਸੰਤੋਖਪੁਰਾ, ਜਲਾਣ ਆਦਿ ਪਿੰਡਾਂ ਵਿਚ ਚੋਣ ਮੁਹਿੰਮ ਦੌਰਾਨ ਲੱਡੂਆਂ ਨਾਲ ਤੋਲਿਆ ਗਿਆ। ਗੋਲਡੀ ਨੇ ਵੱਖ ਵੱਖ ਪਿੰਡਾਂ ਵਿੱਚ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਸਪਾ ਦੇ ਹੱਕ ਵਿਚ ਲਹਿਰ ਬਣ ਗਈ ਹੈ, ਪੰਜਾਬ ਵਿਚ ਪਹਿਲੀ ਵਾਰ ਹੋਵੇਗਾ ਜਦੋਂ ਸਾਰੇ ਵਰਗਾਂ ਦੀ ਸਰਕਾਰ ਬਣੇਗੀ।ਉਨਾਂ ਇਹ ਵੀ ਕਿਹਾ ਕਿ ਕਾਂਗਰਸ ਦੇ ਵਿਧਾਇਕ ਨੇ ਪੰਜ ਸਾਲਾਂ ਵਿੱਚ ਹਲਕੇ ਵਿੱਚ ਵਿਕਾਸ ਕੰਮਾਂ ਦੇ ਨਾਂਅ ‘ਤੇ ਰੱਜ਼ ਕੇ ਲੁੱਟ ਮਚਾਈ ਹੈ, ਜਿਸ ਦਾ ਅਕਾਲੀ ਬਸਪਾ ਦੀ ਸਰਕਾਰ ਆਉਣ ‘ਤੇ ਹਿਸਾਬ ਲਿਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media