ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਛਾਜ਼ਲੀ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਜਿਲ੍ਹਾ
ਇੰਚਾਰਜ਼ ਵਿਕਾਸ ਗੁਪਤਾ ਵਲੋਂ ਭਾਜਪਾ ਦੇ ਟਕਸਾਲੀ ਆਗੂ ਬਲਵੰਤ ਰਾਏ ਸ਼ਰਮਾ ਅਤੇ ਸੰਜੀਵ ਜੈਨ ਨਾਲ ਵਿਚਾਰ ਵਟਾਦਰਾ ਕੀਤਾ ਗਿਆ।ਉਨਾਂ ਨੇ ਕਿਹਾ ਪਿੰਡ ਛਾਜ਼ਲੀ ਦੇ 9 ਬੂਥਾਂ ‘ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿ ਕੋਈ ਵੀ ਪਾਰਟੀ ਉਦੋਂ ਤੱਕ ਮਜ਼ਬੂਤ ਨਹੀਂ ਹੁੰਦੀ, ਜਦੋਂ ਤੱਕ ਬੂਥ ਮਜ਼ਬੂਤ ਨਹੀਂ ਹੁੰਦੇ।ਭਾਜਪਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਗਠਜੋੜ ਦੇ ਹੱਕ ਵਿੱਚ ਜਬਰਦਸਤ ਲਹਿਰ ਹੈ, ਭਾਵਂ ਕਾਂਗਰਸ ਵਲੋਂ ਚੋਣਾਂ ਜਿੱਤਣ ਲਈ ਦਲਿਤ ਕਾਰਡ ਖੇਡਿਆ ਗਿਆ ਹੈ।ਇਸ ਮੌਕੇ ਗੁਰਪ੍ਰੀਤ ਸਿੰਘ ਸਤਿਗੁਰ ਸਿੰਘ, ਭਰਪੂਰ ਸਿੰਘ ਅਤੇ ਹਰਜੀਤ ਸਿੰਘ ਸਹਾਰਨ ਮੌਜ਼ੂਦ ਸਨ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media