ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਵਿਰਕ ਉਰਫ਼ ਖਾਲਸਾ ਚਾਟ ਵਾਲੇ
ਨੇ ਕਾਂਗਰਸ ਪਾਰਟੀ ਦਾ ਹੱੱਥ ਫੜ ਲਿਆ ਹੈ।ਹਰਜਿੰਦਰ ਸਿੰਘ ਨੇ ਕਾਂਗਰਸ ਉਮੀਦਵਾਰ ਡਾ. ਰਾਜਕੁਮਾਰ ਵੇਰਕਾ ਨੂੰ ਸੈਂਕੜਾ ਪਰਿਵਾਰਾਂ ਸਮੇਤ ਸਮਰਥਨ ਦੇਣ ਦਾ ਐਲਾਨ ਕੀਤਾ।ਹਰਜਿੰਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਦਿਖਾਵੇ ਦੀ ਪਾਰਟੀ ਹੈ ਅਤੇ ਅੰਦਰ ਵਲੋਂ ਬਿਲਕੁੱਲ ਖੋਖਲੀ ਹੈ।ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 5 ਸਾਲ ਤੋਂ ਆਪ ਪਾਰਟੀ ਦੇ ਪਿੱਛੇ ਲੱਗੇ ਹੋਏ ਸਨ, ਲੇਕਿਨ ਅੱਜ ਉਨ੍ਹਾਂ ਨੂੰ ਪਤਾ ਲੱਗਾ ਕਿ ਸਭ ਝੂਠ ਸੀ ਅਤੇ ਲੋਕਾਂ ਨੂੰ ਸਿਰਫ ਸਬਜ਼ਬਾਗ ਦਿਖਾਏ ਜਾ ਰਹੇ ਸਨ।ਡਾ. ਵੇਰਕਾ ਨੇ ਕਿਹਾ ਕਿ ਉਹ ਹਰਜਿੰਦਰ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦੇ ਹਨ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਯੂਥ ਕਾਂਗਰਸ ਪੱਛਮੀ ਪ੍ਰਧਾਨ ਰਵੀ ਕੁਮਾਰ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media