ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ 100-ਦਿੜਬਾ ਵਿਖੇ ਸਥਾਪਤ ਪੋਲਿੰਗ ਬੂਥਾਂ ਦੀ ਅਚਨਚੇਤ ਜਾਂਚ ਕਰਦਿਆਂ ਜਨਰਲ
ਅਬਜ਼ਰਵਰ ਸੁਬੋਧ ਯਾਦਵ ਨੇ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਚੋਣ ਕਮਿਸ਼ਨ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਦਿੜਬਾ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਸੁਬੋਧ ਯਾਦਵ ਨੇ 14 ਪੋਲਿੰਗ ਬੂਥਾਂ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ।ਉਨਾਂ ਵੋਟਰਾਂ ਲਈ ਵੋਟਾਂ ਵਾਲੇ ਦਿਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦੀ ਉਪਲੱਬਧਤਾ ਤੇ ਤਿਆਰੀ ਸਬੰਧੀ ਵੀ ਜਾਇਜ਼ਾ ਲਿਆ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਸਮੇਤ ਹੋਰ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਆਪਣੇ ਦੌਰੇ ਦੌਰਾਨ ਜਨਰਲ ਅਬਜ਼ਰਵਰ ਵਲੋਂ ਪੋਲਿੰਗ ਬੂਥ ਨੰਬਰ 14, 15, 16, 18, 20, 41, 42, 48, 49, 52, 194, 195, 196, 197 ਦਾ ਜਾਇਜ਼ਾ ਲਿਆ ਗਿਆ ਅਤੇ ਇਨਾਂ ਵਿੱਚ ਸ਼ਾਮਲ ਕੁੱਝ ਨਵੇਂ ਪੋਲਿੰਗ ਬੂਥਾਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਕੀਤੇ ਪ੍ਰਬੰਧਾਂ ਨੂੰ ਵਾਚਿਆ ਗਿਆ।ਉਨਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਤਾਇਨਾਤ ਹੋਣ ਵਾਲੇ ਸਟਾਫ਼ ਵਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media