ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਭਾਰਤੀ ਚੋਣ
ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ‘ਤੇ ਸਖਤੀ ਨਾਲ ਰੋਕ ਲਗਾਈ ਗਈ ਹੈ ਅਤੇ ਚੋਣ ਪ੍ਰਚਾਰ ਵਿਚ ਜੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਬੱਚਿਆਂ ਤੋਂ ਕੰਮ ਕਰਵਾਇਆ ਤਾਂ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਬੱਚਿਆਂ ਤੋਂ ਪ੍ਰਚਾਰ ਜਾਂ ਪ੍ਰਚਾਰ ਸਮੱਗਰੀ ਦੀ ਢੋਆ-ਢੁਆਈ ਜਾਂ ਚੋਣਾਂ ਨਾਲ ਜ਼ੁੜੇ ਕੰਮਾਂ ਵਿਚ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਸੰਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media