ਬਠਿੰਡਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਨੂੰ ਹਲਕੇ ਦੇ
ਵੱਖ ਵੱਖ ਪਿੰਡਾਂ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸੇ ਤਹਿਤ ਪਿੰਡ ਬਾਜਕ ਵਿਖੇ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਇੰਜ. ਅਮਿਤ ਰਤਨ ਨੂੰ ਭਰਪੂਰ ਸਮਰਥਨ ਦਿੰਦਿਆਂ ਲੱਡੂਆਂ ਨਾਲ ਤੋਲਿਆ ਗਿਆ।ਇੰਜ. ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਹਰ ਸਰਵੇ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਵਿੱਚ ਸਪੱਸ਼ਟ ਬਹੁਮਤ ਮਿਲਦਾ ਨਜ਼਼ਰ ਆ ਰਿਹਾ ਹੈ॥ਜਿਸ ਤੋਂ ਸਾਫ਼ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media