Tuesday, November 24, 2026

ਓਮ ਪ੍ਰਕਾਸ਼ ਸੋਨੀ ਨੇ ਘਰ-ਘਰ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 57, 58 ਤੇ 60 ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਘਰ-ਘਰ ਚੋਣ ਪ੍ਰਚਾਰ ਕੀਤਾ।ਜਿਸ ਦੌਰਾਨ ਸੋਨੀ ਨੇ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਉਹ ਇਸ ਵਾਰ ਵੀ ਕੇਂਦਰੀ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤਣਗੇ।ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਤਰਫਾ ਵੋਟ ਪਵੇਗੀ।ਕਿਉਂਕਿ ਉਨ੍ਹਾਂ ਹਲਕੇ ਦੇ ਸਰਬਪੱਖੀ ਵਿਕਾਸ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ।ਇਸ ਮੌਕੇ ਕੌਂਲਸਰ ਵਿਕਾਸ ਸੋਨੀ, ਚੇਅਰਮੈਨ ਮਹੇਸ਼ ਖੰਨਾ, ਡਿਪਟੀ ਮੇਅਰ ਯੂਨਸ ਕੁਮਾਰ, ਸਰਬਜੀਤ ਸਿੰਘ ਲਾਟੀ, ਪ੍ਰਧਾਨ ਯੋਗਰਾਜ, ਰਿਕੀ ਸ਼ਰਮਾ, ਸ਼ੁਕਲਾ ਪ੍ਰਧਾਨ, ਸੂਰੀਆ ਪ੍ਰਧਾਨ, ਸੂਰੀ ਪਰਿਵਾਰ ਸਮੇਤ ਵੱਡੀ ਗਿਣਤੀ ‘ਚ ਕਾਂਗਰਸ ਪਾਰਟੀ ਦੇ ਵਰਕਰ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …