Monday, August 24, 2026

ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ ਬਿਕਰਮ ਸਿੰਘ ਮਜੀਠੀਆ

ਬ੍ਰਾਹਮਣ ਸਭਾ ਪੰਜਾਬ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਕੀਤਾ ਐਲਾਨ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ।ਉਹਨਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਦੁਰਗਿਆਨਾ ਮੰਦਿਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ, ਬਲਬੀਰ ਬਜਾਜ, ਰਾਮ ਮੂਰਤੀ ਤੇ ਹੋਰਨਾਂ ਆਗੂਆਂ ਨੇ ਮਜੀਠੀਆ ਨੂੰ ਮੰਦਿਰ ਦੀ ਤਸਵੀਰ ਭੇਂਟ ਕਰ ਕੇ ਸਨਮਾਨਿਤ ਕੀਤਾ।
                 ਇਸ ਮਗਰੋਂ ਹਲਕਾ ਪੂਰਬੀ ਦੀ ਵਾਰਡ ਨੰਬਰ 28 ਵਿੱਚ ਹੋਏ ਪ੍ਰੋਗਰਾਮ ਦੌਰਾਨ ਪੰਜਾਬ ਬ੍ਰਾਹਮਣ ਸਭਾ ਨੇ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ ਕੀਤਾ।ਉਨਾਂ ਕਿਹਾ ਕਿ ਬ੍ਰਾਹਮਣ ਸਭਾ ਦੇ ਮੈਂਬਰ ਹਲਕਾ ਅੰਮ੍ਰਿਤਸਰ ਪੂਰਬੀ ਵਿਚ ਮਜੀਠੀਆ ਦੀ ਜਿੱਤ ਵਾਸਤੇ ਕੰਮ ਕਰਨਗੇ।
               ਬ੍ਰਾਹਮਣ ਸਭਾ ਦੇ ਪ੍ਰਧਾਨ ਰਾਜੀਵ ਜੋਸ਼ੀ, ਜਨਰਲ ਸਕੱਤਰ ਸੰਜੀਵ ਖਿੰਡਰੀ, ਨਰੇਸ਼ ਮੋਦਗਿੱਲ, ਪ੍ਰੋ. ਕੌਸ਼ਲ, ਵਿਨੋਦ ਸ਼ਰਮਾ, ਸੁਰਿੰਦਰ ਦੇਵਗਨ, ਹਰੀਸ਼, ਰਵੀ, ਪੰਕਜ ਟੰਗੜੀ, ਰਾਜੀਵ ਜ਼ੁਲਕਾ, ਐਸ.ਕੇ ਸੋਨੀ, ਸ਼ਸ਼ੀ ਮਹਾਜਨ, ਕੋਹਲੀ, ਰੁਪਲ ਜੋਸ਼ੀ, ਰਜ਼ਤ ਰਾਮਪਾਲ ਅਤੇ ਡਾ. ਰਵੀ ਬਿਆਲਾ ਆਦਿ ਆਗੂ ਮੌਜੂਦ ਸਨ।
ਬ੍ਰਾਹਮਣ ਸਭਾ ਦਾ ਧੰਨਵਾਦ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ `ਤੇ ਚੱਲਦਿਆਂ ਸਰਬ ਸਾਂਝੀਵਾਲਤਾ ਦੀ ਗੱਲ ਕੀਤੀ ਹੈ।ਉਹਨਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਸਰਕਾਰ ਆਉਣ ਤੋਂ ਬਾਅਦ ਇਕ ਡਿਪਟੀ ਸੀ.ਐਮ ਹਿੰਦੂ ਭਾਈਚਾਰੇ ਵਿਚੋਂ ਬਣਾਇਆ ਜਾਵੇਗਾ ਅਤੇ ਬ੍ਰਾਹਮਣ ਭਲਾਈ ਬੋਰਡ ਦਾ ਗਠਨ ਵੀ ਹੋਵੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …