Monday, August 24, 2026

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ ’ਚ ਜੇਤੂ

ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲਾ ਪੱਧਰ ਤੇ ਪੰਜਾਬੀ/ਹਿੰਦੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਮੁਕਾਬਲੇ ਸ੍ਰੀ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਘਿਓ ਮੰਡੀ ਵਿਖੇ ਕਰਵਾਏ ਗਏ।ਜਿਸ ਵਿਚ ਸਕੂਲ ਦੀ ਵਿਦਿਆਰਥਣ ਨੇਹਾ ਯਾਦਵ ਨੇ ਪਹਿਲੇ ਦਰਜ਼ੇ ’ਤੇ ਨਕਦੀ ਇਨਾਮ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਬੀਬੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣ ਦੀ ਹੌਂਸਲਾ ਅਫਜ਼ਾਈ ਕਰਦਿਆਂ ਹੋਇਆਂ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਵੀ ਅਜਿਹੇ ਮੁਕਾਬਲਿਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …