Saturday, June 14, 2025
Breaking News

ਵਿਲੱਖਣ ਹੋਵੇਗਾ ਵਿਸ਼ਵ ਕਬੱਡੀ ਕੱਪ ਦਾ ਉਦਘਾਟਨੀ ਸਮਾਰੋਹ

ਡੀ. ਸੀ ਅਤੇ ਪੁਲਿਸ ਕਮਿਸ਼ਨਰ ਨੇ ਲਿਆ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ

PPN2111201413
ਜਲੰਧਰ, 21 ਨਵੰਬਰ (ਪਰਮਿੰਦਰ ਸਿੰਘ, ਪਵਨਦੀਪ ਸਿੰਘ, ਪਰਮਿੰਦਰ ਸਿੰਘ) – ਪੰਜਵੇਂ ਵਿਸ਼ਵ ਕਬੱਡੀ ਕੱਪ ਦੇ 6 ਦਸੰਬਰ 2014 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਪੁਲਿਸ ਕਮਿਸ਼ਨਰ ਸ੍ਰੀ ਯੁਰਿੰਦਰ ਸਿੰਘ ਹੇਅਰ ਵਲੋਂ ਅੱਜ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਸ੍ਰੀ ਯਾਦਵ ਨੇ ਵਿਸ਼ਵ ਕੱਪ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਵੱਲੋਂ ਤਿਆਰ ਕੀਤੇ ਗਏ ਪਲਾਨ ਦੀ ਰਿਪੋਰਟ ਲਈ। ਉਨ੍ਹਾਂ ਹਦਾਇਤ ਕੀਤੀ ਕਿ ਵਿਸ਼ਵ ਕਬੱਡੀ ਕੱਪ ਦੇ ਉਦਘਾਟਨੀ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਵੀ.ਵੀ.ਆਈ.ਪੀਜ਼, ਵੀ.ਆਈ.ਪੀਜ਼ ਅਤੇ ਖੇਡ ਪ੍ਰੇਮੀ ਪਹੁੰਚ ਰਹੇ ਹਨ ਜਿਸ ਕਰਕੇ ਇਸ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਨੂੰ ਪੂਰੀ ਪੁਖਤਗੀ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਕਿਹਾ ਕਿ ਉਦਘਾਟਨੀ ਸਮਾਰੋਹ ਸਬੰਧੀ ਸੱਦਾ ਪੱਤਰਾਂ, ਰਿਫਰੈਸ਼ਮੈਂਟ, ਬੈਰੀਕੇਡਿੰਗ, ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ ਦੇ ਬੈਠਣ ਅਤੇ ਉਨ੍ਹਾਂ ਦੀ ਐਂਟਰੀ, ਨਿਰਵਿਘਨ ਬਿਜਲੀ ਸਪਲਾਈ, ਸੁਰੱਖਿਆ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ, ਮੀਡੀਆ ਸਬੰਧੀ ਪ੍ਰਬੰਧਾਂ ਅਤੇ ਹੋਰ ਜਰੂਰੀ ਪ੍ਰਬੰਧਾਂ ਸਬੰਧੀ ਇਹ ਕਮੇਟੀਆਂ ਯੋਜਨਾਮਈ ਤਰੀਕੇ ਨਾਲ ਕੰਮ ਕਰਨਗੀਆਂ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਰੋਹ ਸਬੰਧ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਆਪਸੀ ਤਾਲਮੇਲ ਅਤੇ ਨਿੱਜੀ ਦਿਲਚਸਪੀ ਲੈਂਦੇ ਹੋਏ ਨਿਭਾਇਆ ਜਾਵੇ ਤਾਂ ਜੋ ਇਸ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਰੋਹ ਮੌਕੇ ਕਰਵਾਇਆ ਜਾਣ ਵਾਲਾ ਰੰਗਾਰੰਗ ਪ੍ਰੋਗਰਾਮ ਵਿਲੱਖਣ ਅਤੇ ਪੂਰੀ ਤਰ੍ਹਾਂ ਸੱਭਿਆਚਾਰ ਹੋਵੇਗਾ ਅਤੇ ਇਸ ਵਿਚ ਪੂਰੀ ਤਰ੍ਹਾਂ ਨਵੀਆਂ ਆਈਟਮਾਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਫੈਰਿਸ ਵੀਲ ਕੰਪਨੀ ਵੱਲੋਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ  ਕਬੱਡੀ ਕੱਪ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਉਦਘਾਟਨੀ ਸਮਾਰੋਹ ਵਿਚ ਪਹੁੰਚਣਗੀਆਂ। ਉਨ੍ਹਾਂ ਦੱਸਿਆ ਕਿ 6 ਟੀਮਾਂ ਦਾ ਠਹਿਰਾਅ ਜਲੰਧਰ ਵਿਚ ਹੀ ਰੱਖਿਆ ਗਿਆ ਹੈ ਅਤੇ ਇਹ ਟੀਮਾਂ 4-5 ਦਸੰਬਰ ਨੂੰ ਜਲੰਧਰ ਪਹੁੰਚ ਜਾਣਗੀਆਂ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਯੁਰਿੰਦਰ ਸਿੰਘ ਹੇਅਰ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ ਪਰੰਤੂ ਇਸ ਦੇ ਬਾਵਜੂਦ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਸਬੰਧੀ ਪੂਰਾ ਪਲਾਨ ਤਿਆਰ ਕਰ ਲਿਆ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ ( ਜਨਰਲ) ਸ੍ਰੀ ਪ੍ਰੀਤਮ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ੍ਰੀ ਵਿਨੈ ਬੁਬਲਾਨੀ, ਡਾ.ਰਜਤ ਓਬਰਾਏ ਐਸ.ਡੀ.ਐਮ.ਜਲੰਧਰ-1, ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ.ਜਲੰਧਰ-2, ਸ੍ਰੀ ਜਸਬੀਰ ਸਿੰਘ ਐਸ.ਡੀ.ਐਮ.ਫਿਲੌਰ, ਡਾ.ਸੰਜੀਵ ਸ਼ਰਮਾ ਐਸ.ਡੀ.ਐਮ.ਸ਼ਾਹਕੋਟ, ਸ੍ਰੀਮਤੀ ਅਨੂਪਮ ਕਲੇਰ ਜਾਇੰਟ ਕਮਿਸ਼ਨਰ ਨਗਰ ਨਿਗਮ, ਮੈਡਮ ਸ਼ਿਖਾ ਭਗਤ ਸਹਾਇਕ ਕਮਿਸ਼ਨਰ (ਜਨਰਲ), ਸz.ਇੰਦਰਜੀਤ ਸਿੰਘ ਧਾਮੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ੍ਰੀ ਹਰਿੰਦਰ ਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਕਰਨਲ ਹਰਵਿੰਦਰ ਪਾਲ ਸਿੰਘ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਸ੍ਰੀ ਰਾਕੇਸ਼ ਕੌਸ਼ਲ ਜ਼ਿਲ੍ਹਾ ਖੇਡ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …

Leave a Reply