Wednesday, April 22, 2026

ਆਪ ਉਮੀਦਵਾਰ ਅਮਨ ਅਰੋੜਾ ਨੂੰ ਲੌਂਗੋਵਾਲ ਦੀ ਪੱਤੀ ਝਾੜੋਂ ਵਿਖੇ ਲੱਡੂਆਂ ਨਾਲ ਤੋਲਿਆ

ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ਲੋਕਾਂ ਨੇ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਅਮਨ ਅਰੋੜਾ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਦਾ ਪੂਰਾ ਮਾਨ ਸਨਮਾਨ ਹੋਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਜਾ ਰਹੇ ਐਲਾਨ ਨਿਰਾ ਝੂਠ ਦਾ ਪੁਲੰਦਾ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦਾ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਇਸ ਵਾਰ ਜਨਤਾ ਸੂਬੇ ਦੀ ਵਾਂਗਡੋਰ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਸੌਂਪਣ ਲਈ ਉਤਾਵਲੀ ਹੈ।ਪੱਤੀ ਝਾੜੋਂ ਵਿਖੇ ਲੋਕਾਂ ਨੇ ਵਿਧਾਇਕ ਅਮਨ ਅਰੋੜਾ ਨੂੰ ਲੱਡੂਆਂ ਨਾਲ ਤੋਲਿਆ ਗਿਆ।
                ਇਸ ਮੌਕੇ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ, ਸੀਨੀਅਰ ਆਪ ਆਗੂ ਕਰਮ ਸਿੰਘ ਬਰਾੜ, ਨੌਜਵਾਨ ਆਪ ਆਗੂ ਵਿੱਕੀ ਵਸ਼ਿਸ਼ਟ, ਯਸਪਾਲ ਸਿੰਘ, ਗੁਰਸੇਵਕ ਸਿੰਘ ਚਹਿਲ, ਬਲਕਾਰ ਸਿੰਘ ਸਿੱਧੂ, ਕੌਂਸਲਰ ਗੁਰਮੀਤ ਸਿੰਘ ਫੌਜੀ, ਅਜੈਬ ਸਿੰਘ ਚੌਹਾਨ, ਭੀਮ ਭਾਦੜਾ, ਰਾਜੂ ਸਿੰਘ ਟੇਲਰ ਮਾਸਟਰ, ਸਮਾਜ ਸੇਵਕ ਸ਼ਿਸਨਪਾਲ ਗਰਗ, ਆਪ ਆਗੂ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ ਅਤੇ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …