Thursday, October 29, 2026

ਚੋਣ ਕਮਿਸ਼ਨ ਵਲੋਂ 10 ਫਰਵਰੀ ਤੇ 7 ਮਾਰਚ ਤੱਕ ਐਗਜ਼ਿਟ ਪੋਲ ’ਤੇ ਰੋਕ- ਜਿਲ੍ਹਾ ਚੋਣ ਅਫ਼ਸਰ

ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ’ਤੇ ਰਹੇਗੀ ਪਾਬੰਦੀ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ 2022 ਤੋਂ 7 ਮਾਰਚ 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ, ਜਿਸ ਦੀ ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮੀਡੀਆ ਕਰਮੀਆਂ ਨੂੰ ਵੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।
               ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਇਥੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 10 ਫਰਵਰੀ 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 7 ਮਾਰਚ 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।
                 ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵਲੋਂ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ ਅਤੇ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਜ਼ਿਲ੍ਹਾ ਐਮ.ਸੀ.ਐਮਸੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਪ੍ਰਕਾਸ਼ਿਤ ਨਹੀ ਕੀਤਾ ਜਾ ਸਕੇਗਾ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …