Wednesday, April 29, 2026

ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ 18 ਤੋਂ 20 ਫਰਵਰੀ ਅਤੇ 10 ਮਾਰਚ ਨੂੰ ਡਰਾਈ ਡੇਅ ਐਲਾਨਿਆ       

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ 2022 ਨੂੰ ਕਰਵਾਈਆਂ ਜਾ ਰਹੀਆਂ ਹਨ।ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।ਚੋਣ ਪ੍ਰਕਿਰਿਆ ਦੌਰਾਨ ਅਮਨ ’ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 18 ਫਰਵਰੀ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ 2022 ਨੂੰ ਸ਼ਾਮ 6 ਵਜੇ ਵੋਟਿੰਗ ਖਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਭਾਵ 10 ਮਾਰਚ 2022 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।
         ਇਸ ਸਬੰਧ ਵਿੱਚ ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮ੍ਰਿਤਸਰ ਦੀ ਹਦੂਦ ਡਰਾਈ ਡੇਅ ਐਲਾਨਦਿਆਂ ਉਕਤ ਸਮੇਂ ਅਨੁਸਾਰ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਇਹ ਪਾਬੰਦੀ ਦੇ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜ਼ਾਜ਼ਤ ਹੈ ‘ਤੇ ਵੀ ਲਾਗੂ ਹੋਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …