ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਤੇ ਹੋਈ ਕਾਰਵਾਈ
ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਕੋਆਪ੍ਰੇਟਿਵ ਬੈਂਕ ਦੀ ਬਰਾਂਚ ਸੰਗਰੂਰ ਦੇ ਸੀ.ਡੀ.ਈ.ਓ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ ਚੋਣਾਂ-2022 ਦੇ
ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਬੈਂਕ ਸਰਵਿਸ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਬੈਂਕ ਦੇ ਜ਼ਿਲਾ ਮੈਨੇਜਰ ਵਲੋਂ ਜਾਰੀ ਮੁਅੱਤਲੀ ਹੁਕਮਾਂ ਅਨੁਸਾਰ ਵਿਕਰਮਦੀਪ ਸਿੰਘ ਨੂੰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਹੈ।ਜਿਸ ਕਾਰਨ ਤੁਰੰਤ ਉਸ ਨੂੰ ਮੁਅੱਤਲ ਕੀਤਾ ਗਿਆ ਹੈ।ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁਅੱਤਲੀ ਸਮੇਂ ਕਰਮਚਾਰੀ ਦਾ ਹੈਡ ਕੁਆਟਰ ਬਰਾਂਚ ਆਫਿਸ ਲਹਿਰਾਗਾਗਾ ਫਿਕਸ ਕੀਤਾ ਜਾਂਦਾ ਹੈ ਅਤੇ ਕਰਮਚਾਰੀ ਸਮਰੱਥ ਅਧਿਕਾਰੀ ਦੀ ਅਗੇਤਰੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡ ਕੁਆਟਰ ਨਹੀਂ ਛੱਡ ਸਕੇਗਾ।
ਇਸ ਸਬੰਧੀ ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ ਚੋਣ ਕਾਰਜ਼ਾਂ ਵਿੱਚ ਜੁੱਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।ਉਨਾਂ ਕਿਹਾ ਕਿ ਜੇਕਰ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਨੂੰ ਸਹਿਯੋਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖਤ ਐਕਸ਼ਨ ਲਿਆ ਜਾਵੇਗਾ।
Punjab Post Daily Online Newspaper & Print Media