Friday, April 24, 2026

ਜਸਵਿੰਦਰ ਧੀਮਾਨ ਨੇ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਨੁੱਕੜ ਮੀਟਿੰਗਾਂ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ।ਪਿੰਡ ਨਮੋਲ, ਸ਼ੇਰੋਂ, ਸ਼ਾਹਪੁਰ ਕਲਾਂ, ਮਾਡਲ ਟਾਊਨ-1, ਭੱਮਾਬੱਦੀ, ਉਭਾਵਾਲ, ਕਿਲਾ ਭਰੀਆਂ, ਦੁੱਗਾਂ, ਕੁੰਨਰਾਂ ਅਤੇ ਬਹਾਦਰਪੁਰ ਵਿਖੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ।ਲੋਕ ਆਪ ਮੁਹਾਰੇ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਆ ਰਹੇ ਹਨ।ਧੀਮਾਨ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਸੂਬੇ ਦੇ ਲੋਕਾਂ ਨੂੰ ਕੋਈ ਆਸ ਨਹੀਂ ਹੈ।ਲੋਕ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾ ਰਹੇ।ਸੂਬੇ ਦੇ ਲੋਕ ਦੂਜੀ ਵਾਰ ਕਾਂਗਰਸ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਲੋਕ ਇੱਕ ਵਾਰ ਸੇਵਾ ਦਾ ਮੌਕਾ ਦੇਣ ਤਾਂ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਈਆਂ ਜਾਣਗੀਆਂ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …