Friday, April 24, 2026

ਰਵਾਇਤੀ ਪਾਰਟੀਆਂ ਦੇ ਉਮੀਦਵਾਰ ਲੋਕਾਂ ਨੂੰ ਮੂਰਖ ਨਾ ਬਣਾਉਣ – ਰਾਜੇਵਾਲ

ਬੀ.ਕੇ.ਯੂ (ਕਾਦੀਆਂ) ਦੇ ਆਗੂ ਤੇ ਵਰਕਰ ਸੰਯੁਕਤ ਸਮਾਜ ਮੋਰਚੇ ਲਈ ਮੋਹਰੀ ਹੋ ਕੇ ਵੋਟਾਂ ਮੰਗਣ ਤੁਰੇ

ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਸਾਥੀਆਂ ਨਾਲ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।ਜਿਨ੍ਹਾਂ ਵਿੱਚ ਨੀਲੋਂ ਖੁਰਦ, ਨੀਲੋਂ ਕਲਾਂ, ਮਾਦਪੁਰ, ਚਹਿਲਾਂ, ਲੱਧੜਾਂ, ਰੋਹਲੇ, ਢੰਡੇ, ਜਲਾਹਮਾਜਰਾ, ਗੜ੍ਹੀ ਤਰਖਾਣਾਂ, ਊਰਨਾਂ, ਪਾਲ ਮਾਜ਼ਰਾ ਅਤੇ ਸਮਰਾਲਾ ਸ਼ਹਿਰ ਦੇ ਕੰਮ ਮੁਹੱਲਾ ਸ਼ਾਮਲ ਸਨ।ਇਨ੍ਹਾਂ ਥਾਵਾਂ ‘ਤੇ ਚੋਣ ਪ੍ਰਚਾਰ ਕਰਦੇ ਹੋਏ ਬੁਲਾਰਿਆਂ ਨੇ ਸੰਯੁਕਤ ਸਮਾਜ ਮੋਰਚੇ ਵਲੋਂ ਚੋਣਾਂ ਲੜ੍ਹਨ ਦਾ ਮੁੱਖ ਕਾਰਨ ਪੰਜਾਬ ਨੂੰ ਬਚਾਉਣਾ ਦੱਸਿਆ।ਕਿਉਂਕਿ ਅੱਜ ਦੀ ਰਾਜਨੀਤੀ ਇੰਨੀ ਗੰਦੀ ਅਤੇ ਭ੍ਰਿਸ਼ਟ ਹੋ ਚੁੱਕੀ ਹੈ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਨੁਮਾਇੰਦੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਤੱਕ ਨੂੰ ਗਿਰਵੀ ਰੱਖਣ ਲਈ ਤਿਆਰ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸੰਯੁਕਤ ਸਮਾਜ ਮੋੋਰਚੇ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।
               ਪਿੰਡਾਂ ਦੇ ਦੌਰੇ ਦੌਰਾਨ ਉਪਰੋਕਤ ਤੋਂ ਇਲਾਵਾ ਬੀ.ਕੇ.ਯੂ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ, ਰਾਜਵੰਤ ਸਿੰਘ ਕੂੰਨਰ, ਜਸਮੇਲ ਸਿੰਘ ਢੰਡਾ, ਤੇਜਿੰਦਰ ਸਿੰਘ ਤੇਜੀ, ਗਿਆਨੀ ਮਹਿੰਦਰ ਸਿੰਘ ਭੰਗਲਾਂ, ਜਥੇਦਾਰ ਅਮਰਜੀਤ ਸਿੰਘ ਬਾਲਿਓਂ, ਸੰਤੋਖ ਸਿੰਘ ਨਾਗਰਾ, ਜੋਗਿੰਦਰ ਸਿੰਘ ਸੇਹ, ਆਲਮਦੀਪ ਸਿੰਘ ਮੱਲ ਮਾਜਰਾ, ਹਰਪਾਲ ਸਿੰਘ ਢਿੱਲੋਂ, ਹਰਜਿੰਦਰ ਸਿੰਘ ਮਾਦਪੁਰ, ਮੋਹਣ ਸਿੰਘ ਬਾਲਿਓਂ ਬਲਾਕ ਪ੍ਰਧਾਨ ਮਾਛੀਵਾੜਾ, ਗੁਰਪਾਲ ਸਿੰਘ ਘੁੰਗਰਾਲੀ ਸਿੱਖਾਂ, ਗੁਰਮੇਲ ਸਿੰਘ ਪਪੜੌਦੀ, ਬਿੰਦਰ ਸਿੰਘ ਪੌਤੀਆ, ਡਿੰਪਲ ਕੰਗ, ਬਿੱਲੂ, ਸੁਖਵਿੰਦਰ ਸੁੱਖਾ, ਰਿੰਕੂ ਥਾਪਰ, ਪਰਮਿੰਦਰ ਸਿੰਘ ਪਾਲ ਮਾਜਰਾ, ਸੁਰਿੰਦਰ ਰਾਜੂ ਹੇਡੋਂ ਆਦਿ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਦੇ ਬਲਾਕ ਅਹੁੱਦੇਦਾਰ ਅਤੇ ਵਰਕਰ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …