Monday, April 27, 2026

ਅਮਨ ਭਰਥ ਬਣੇ ਪੰਜਾਬ ਲੋਕ ਕਾਂਗਰਸ ਦੇ ਸੂਬਾ ਜਰਨਲ ਸਕੱਤਰ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਲੋਕ ਕਾਂਗਰਸ ਵੱਲੋਂ ਅਮਨ ਭਰਥ ਸੁਨਾਮ ਨੂੰ ਪੰਜਾਬ ਲੋਕ ਕਾਂਗਰਸ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਜਨਰਲ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਅਮਨ ਭਰਥ ਨੂੰ ਪਾਰਟੀ ਦੇ ਇਸ ਵੱਡੇ ਅਹੁੱਦੇ ਦਾ ਨਿਯੁੱਕਤੀ ਪੱਤਰ ਸੌਂਪਿਆ।ਨਵ-ਨਿਯੁੱਕਤ ਅਮਨ ਭਰਥ ਕਿਹਾ ਕਿ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਜੋ ਮਾਣ ਸਤਿਕਾਰ ਦਿੱਤਾ ਗਿਆ ਹੈ ਅਤੇ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਇਸ ਨਿਯੁੱਕਤੀ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਦੱਸਣਯੋਗ ਹੈ ਕਿ ਅਮਨ ਭਰਥ ਇਕ ਸਮਾਜ ਸੇਵੀ ਵਜੋਂ ਲੋਕਾਂ ਵਿੱਚ ਲੰਮੇ ਸਮੇਂ ਤੋਂ ਵਿੱਚਰ ਰਹੇ ਹਨ।ਇਨ੍ਹਾਂ ਨੇ ਕੋਰੋਨਾ ਕਾਲ ਸਮੇਂ ਵੀ ਸਰਕਾਰੀ ਅਦਾਰਿਆਂ ਅਤੇ ਹੋਰ ਥਾਵਾਂ ਨੂੰ ਸੈਨੇਟਾਈਜ਼ਰ ਕਰਨ ਦੇ ਨਾਲ-ਨਾਲ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਜਰੂਰਤਮੰਦਾਂ ਨੂੰ ਰਾਹਤ ਸਮੱਗਰੀ ਵੰਡੀ ਸੀ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …