ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਮੰਡਲ
ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਰਿਟਾ: ਲਾਇਨਮੈਨ ਹਰਬੰਸ ਸਿੰਘ ਰਾਈਆਂ, ਭਗਵਾਨ ਦਾਸ ਲਾਈਨਮੈਨ ਮਾਛੀਵਾੜਾ ਸਾਹਿਬ, ਸ੍ਰੀਮਤੀ ਅਵਤਾਰ ਕੌਰ ਪਤਨੀ ਸਵ: ਹਰਨਾਮ ਸਿੰਘ ਸਮਰਾਲਾ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਮੀਟਿੰਗ ਦੀ ਸ਼ੁਰੂਆਤ ਵਿੱਚ ਸਰਕਾਰ ਪ੍ਰਤੀ ਗਿਲਾ ਜ਼ਾਹਰ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ 01-01-2016 ਤੋਂ ਬਾਅਦ ਵਾਲੇ ਪੈਨਸ਼ਨਰਾਂ ਨੂੰ 2.59 ਫੈਕਟਰ ਨਾਲ ਸਕੇਲ ਰਿਵਾਇਜ਼ ਕੀਤੇ ਗਏ ਹਨ, ਜਦੋਂ ਕਿ 01-01-2016 ਤੋਂ ਪਹਿਲੇ ਪੈਨਸ਼ਨਰਾਂ ਨੂੰ 2.35 ਫੈਕਟਰ ਨਾਲ ਸਕੇਲ ਰਿਵਾਈਜ਼ ਕਰਕੇ ਪੈਨਸ਼ਨਰਾਂ ਵਿੱਚ ਪਾੜਾ ਪਾਇਆ ਗਿਆ ਹੈ।ਉਨ੍ਹਾਂ ਆਉਣ ਵਾਲੀ ਸਰਕਾਰ ਤੋਂ ਪੁਰਜੋਜ ਮੰਗ ਕੀਤੀ ਕਿ ਪੈਨਸ਼ਨਰਾਂ ਵਿੱਚ ਕਿਸੇ ਤਰ੍ਹਾਂ ਦਾ ਪਾੜਾ ਨਾ ਪੈਣ ਦੇਵੇ।ਮੰਗ ਕੀਤੀ ਗਈ ਕਿ ਪੈਨਸ਼ਨਰਾਂ ਨੂੰ ਹਰ ਤਰ੍ਹਾਂ ਦੇ ਭੱਤੇ ਅਤੇ ਪੇ ਸਕੇਲ 1-1-16 ਤੋਂ ਦਿੱਤੇ ਜਾਣ ਪੈਨਸ਼ਨਰਾਂ ਦਾ ਡੀ.ਏ 01-01-2016 ਤੋਂ ਲਾਗੂ ਕਰਕੇ ਬਣਦਾ ਬਕਾਇਆ ਦਿੱਤਾ ਜਾਵੇ।ਡੀ.ਏ ਸਬੰਧੀ 119 ਪ੍ਰਤੀਸ਼ਤ ਮੰਨਣ ਉਪਰੰਤ ਵੀ ਸਰਕਾਰ ਵਲੋਂ 113 ਪ੍ਰਤੀਸ਼ਤ ਹੀ ਦਿੱਤਾ ਜਾ ਰਿਹਾ ਹੈ।ਇਹਨਾਂ ਮੰਗਾਂ ਤੋਂ ਇਲਾਵਾ ਪੈਨਸ਼ਨਰਾਂ ਨੂੰ ਬਿਜਲੀ ਬਿੱਲਾਂ ਵਿੱਚ ਰਿਆਇਤ ਦੇਣਾ, ਜਨਵਰੀ 2016 ਤੋਂ ਪੈਨਸ਼ਨਰਾਂ ਨੂੰ ਪੇ ਸਕੇਲ ਤੁਰੰਤ ਲਾਗੂ ਕਰਨਾ, ਰਹਿੰਦੇ ਮਹਿੰਗਾਈ ਭੱਤੇ ਦੀ ਤੁਰੰਤ ਅਦਾਇਗੀ ਕਰਨਾ/ਪਿਛਲੇ ਬਕਾਏ ਯਕਮੁਸ਼ਤ ਦਿੱਤੇ ਜਾਣ, ਮੈਡੀਕਲ ਵਿੱਚ ਜੋ ਨਿਗੂਣਾ ਵਾਧਾ 1000 ਰੁਪਏ ਕੀਤਾ ਗਿਆ ਹੈ ਉਹ 2500 ਰੁਪਏ ਕੀਤਾ ਜਾਵੇ।
ਸੁਖਦਰਸ਼ਨ ਸਿੰਘ ਸਕੱਤਰ, ਪ੍ਰੇਮ ਸਿੰਘ ਰਿਟਾ: ਐਸ.ਡੀ.ਓ ਸੀਨੀ: ਮੀਤ ਪ੍ਰਧਾਨ, ਇੰਜ: ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਇੰਜ: ਦਰਸ਼ਨ ਸਿੰਘ ਖਜਾਨਚੀ, ਰਾਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ, ਦਰਸ਼ਨ ਸਿੰਘ ਕੋਟਾਲਾ, ਪ੍ਰੇਮ ਕੁਮਾਰ ਸਰਕਲ ਆਗੂ, ਗੁਰਦੇਵ ਸਿੰਘ, ਹਰਪਾਲ ਸਿੰਘ ਸਿਹਾਲਾ, ਅਮਰੀਕ ਸਿੰਘ ਮੁਸ਼ਕਾਬਾਦ, ਮਾ. ਕੁਲਵੰਤ ਤਰਕ ਆਦਿ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 20 ਫਰਵਰੀ ਨੂੰ ਪੈ ਰਹੀਆਂ ਵੋਟਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਪੈਨਸ਼ਨਰਾਂ ਨਾਲ ਕੀਤੇ ਧੋਖੇ ਦਾ ਖਮਿਆਜਾ ਭੁਗਤਣਾ ਪਵੇਗਾ।ਵੱਡੀ ਗਿਣਤੀ ‘ਚ ਔਰਤਾਂ ਅਤੇ ਮਰਦ ਪੈਨਸ਼ਨਰਾਂ ਨੇ ਕਾਂਗਰਸ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ।
ਅਖੀਰ ਵਿੱਚ ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਮੀਟਿੰਗ ਵਿੱਚ ਸ਼ਾਮਲ ਸਾਥੀਆਂ ਦਾ ਧੰਨਵਾਦ ਕੀਤਾ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media