Saturday, July 25, 2026

ਵਾਰਡ ਨੰਬਰ 65 ’ਚ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਸੂਬੇ ’ਚ ਅਕਾਲੀ-ਬਸਪਾ ਗਠਜੋੜ ਦੇ ਹੱਕ ’ਚ ਹਵਾਵਾਂ ਝੂਲਣ ਲੱਗ ਪਈਆਂ ਹਨ। ਜਿਸ ਕਾਰਨ ਰਵਾਇਤੀ ਪਾਰਟੀ ਦੇ ਪਰਿਵਾਰ ਤੇ ਆਮ ਲੋਕ ਧੜਾਧੜ ਅਕਾਲੀ-ਬਸਪਾ ਗਠਜੋੜ ਨਾਲ ਜੁੜ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਵਾਰਡ ਨੰਬਰ 65 ਵਿਖੇ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਕਈ ਕੱਟੜ ਕਾਂਗਰਸੀ ਪਰਿਵਾਰਾਂ ਦਾ ਅਕਾਲੀ ਦਲ ’ਚ ਸ਼ਾਮਿਲ ਹੋਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਕਾਰਜ਼ਕਾਲ ਸਮੇਂ ਪੰਜਾਬ ਦੀ ਆਰਥਿਕ ਸਥਿਤੀ ਹਮੇਸ਼ਾਂ ਹੀ ਡਾਵਾਂਡੋਲ ਹੋਈ ਅਤੇ ਆਮ ਜਨਤਾ ਨੂੰ ਹਰ ਵਾਰ ਪ੍ਰੇਸ਼ਾਨੀਆਂ ਦਾ ਹੀ ਸਾਹਮਣਾ ਕਰਨਾ ਪਿਆ।
                   ਤਲਬੀਰ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਮਨਜਿੰਦਰ ਸਿੰਘ, ਜਰਨਜੀਤ ਸਿੰਘ, ਹਰਵਿੰਦਰ ਸਿੰਘ, ਜਾਨ ਸਿੰਘ, ਗੁਰਮੇਜ ਸਿੰਘ, ਮਲਕੀਤ ਸਿੰਘ, ਜਸਬੀਰ ਸਿੰਘ ਆਦਿ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਉਨਾਂ ਕਿਹਾ ਕਿ ਅਕਾਲੀ ਦਲ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਅਪੀਲ ਕੀਤੀ ਕਿ 20 ਫਰਵਰੀ ਨੂੰ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾ ਕੇ ਉਨਾਂ ਨੂੰ ਕਾਮਯਾਬ ਕੀਤਾ ਜਾਵੇ।
ਇਸ ਮੌਕੇ ਦਲਜੀਤ ਸਿੰਘ ਚਾਹਲ, ਲਾਭ ਸਿੰਘ ਕੰਗ, ਜਥੇਦਾਰ ਮੁਖਤਿਆਰ ਸਿੰਘ, ਹਰਪਾਲ ਸਿੰਘ, ਹਰਪਾਲ ਸਿੰਘ ਚਾਹਲ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …