ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰ ਸਨਮੁਖ ਸਿੰਘ ਮੋਖਾ ਦੀ ਜਿੱਤ
ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਤੇ ਵਰਕਰ ਪੱਬਾਂ ਭਾਰ ਹਨ।ਉਹਨਾਂ ਨੇ ਆਪੋ-ਆਪਣੀਆਂ ਟੀਮਾਂ ਬਣਾ ਕੇ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ।ਜਿਹਨਾਂ ਵਿੱਚ ਪ੍ਰਿਤਪਾਲ ਸਿੰਘ ਹਾਂਡਾ, ਮਨਿੰਦਰ ਸਿੰਘ ਲਖਮੀਰਵਾਲਾ, ਚੰਦ ਸਿੰਘ ਚੱਠਾ, ਸੋਹਣ ਸਿੰਘ ਭੰਗੂ, ਗੁਰਪ੍ਰੀਤ ਸਿੰਘ ਚੰਦੜ, ਸਤਿਗੁਰ ਸਿੰਘ ਨਮੋਲ, ਗੁਰਚਰਨ ਸਿੰਘ ਧਾਲੀਵਾਲ, ਨਰਿੰਦਰ ਸਿੰਘ ਸੰਗਤੀਵਾਲਾ, ਚਮਕੌਰ ਸਿੰਘ ਮੋਰਾਂਵਾਲੀ, ਦਰਸ਼ਨ ਸਿੰਘ ਸਾਬਕਾ ਐਮ.ਸੀ, ਭਾਜਪਾ ਆਗੂ ਵਿਨੋਦ ਗੁਪਤਾ, ਪ੍ਰੇਮ ਗੁਗਨਾਨੀ, ਚਮਕੌਰ ਸਿੰਘ, ਕੇਵਲ ਸਿੰਘ ਸੇਰੋਂ, ਮੱਘਰ ਸਿੰਘ ਸੁਨਾਮ, ਡਾ: ਰੂਪ ਸਿੰਘ ਸੇਰੋਂ, ਭਗੀਰਥ ਰਾਏ ਗੀਰਾ, ਬਲਜਿੰਦਰ ਸਿੰਘ ਕਾਕਾ, ਰਿਛੀਪਾਲ, ਐਮ.ਸੀ ਕਾਲਾ, ਐਮ.ਸੀ ਮੌਂਟੀ ਮਦਾਨ, ਅਮਨਦੀਪ ਸਿੰਘ ਗੋਰੀਆ, ਬਲਵਿੰਦਰ ਸਿੰਘ ਲੌਗੋਵਾਲ, ਜਗਦੀਪ ਸਿੰਘ ਬੱਬੂ, ਸੀਮਾ ਰਾਣੀ, ਬਲਜਿੰਦਰ ਕੌਰ, ਸੁਨੀਤਾ ਸ਼ਰਮਾ ਆਦਿ ਵੱਡੀ ਸ਼ਾਮਲ ਸਨ।
ਇਹਨਾਂ ਆਗੂਆਂ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਸੁਨਾਮ ਦੀਆਂ ਵੱਖ-ਵੱਖ ਵਾਰਡਾਂ ਤੋਂ ਇਲਾਵਾ ਸੁਨਾਮ ਹਲਕੇ ਦੇ ਇੱਕ ਦਰਜਨ ਤੋਂ ਵੱਧ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਤੇ ਚੋਣ ਰੈਲੀਆਂ ਕੀਤੀਆਂ ਗਈਆਂ।ਉਨਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੋਖਾਂ ਨੂੰ ਵੱਧ ਤੋਂ ਵੱਧ ਲੀਡ ਨਾਲ ਜਿਤਾਉਣ।
Check Also
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲ ‘ਚ 27 ਤੋਂ 29 ਅਗਸਤ ਤੱਕ ਛੁੱਟੀ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ …
Punjab Post Daily Online Newspaper & Print Media