ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ
ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ “ਟਿਕਾਊ ਖੇਤੀ ਭੋਜਨ ਪ੍ਰਣਾਲੀਆਂ ਪ੍ਰਾਪਤ ਕਰਨ ਲਈ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਦਾਲਾਂ ਦੀ ਖੇਤੀ“ ਵਿਸ਼ੇ ‘ਤੇ ਦਾਲਾਂ ਦੀ ਮਹੱਤਤਾ ਸੰਬੰਧੀ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਪਿੰਡ ਨਮਾਲਾ ਵਿਖੇ ਰਾਮੇਸ਼ ਕੁਮਾਰ ਦੇ ਖੇਤਾਂ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਮੌਕੇ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ, ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਕਿਸਾਨ ਆਗੂ ਬਲਵਿੰਦਰ ਸਿੰਘ, ਮਨਦੀਪ ਸਿੰਘ ਸ਼ਹੀਦਪੁਰ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਨੱਖੀ ਖੁਰਾਕ ਵਿੱਚ ਦਾਲਾਂ ਦੀ ਮਹੱਤਤਾ ਨੂੰ ਸਮਝਦਿਆਂ ਸੰਯੁਕਤ ਰਾਸ਼ਟਰ ਵਲੋਂ ਵਿਸ਼ਵ ਪੱਧਰ ‘ਤੇ ਹਰ ਸਾਲ 10 ਫਰਵਰੀ ਨੂੰ ਵਿਸ਼ਵ ਦਾਲਾਂ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਦਾਲਾਂ ਸ਼ਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਦਾਲਾਂ ਸਮੇਤ ਸੰਤੁਲਿਤ ਖੁਰਾਕ ਲੈਣ ਨਾਲ ਅੰਦਾਜ਼ਨ 80% ਦਿਲਾਂ ਦੇ ਰੋਗ, ਸ਼ੂਗਰ, ਮੋਟਾਪਾ ਆਦਿ ਨੂੰ ਰੋਕਿਆ ਜਾ ਸਕਦਾ ਹੈ।ਉਨਾਂ ਕਿਹਾ ਕਿ ਦਾਲਾਂ ਵਾਲੀਆਂ ਫਸਲਾਂ ਨੂੰ ਅੰਤਰ ਫਸਲਾਂ ਵਜੋਂ ਕਾਸ਼ਤ ਕਰਨ ਨਾਲ ਜਿਥੇ ਵਾਧੂ ਆਮਦਨ ਮਿਲਦੀ ਹੈ, ਉਥੇ ਜ਼ਮੀਨ ਸਿਹਤ ਵਿੱਚ ਸੁਧਾਰ ਹੋਣ ਨਾਲ ਮੁੱਖ ਫਸਲ ਦੀ ਪੈਦਾਵਾਰ ਵੀ ਵਧਦੀ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਸਾਉਣੀ ਦੌਰਾਨ ਕੁੱਲ 12.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ (ਮੂੰਗੀ, ਮਾਂਹ ਅਤੇ ਅਰਹਰ) ਅਤੇ ਹਾੜੀ ਦੌਰਾਨ 1.15 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ (ਛੋਲੇ, ਮਸਰ) ਦੀ ਕਾਸ਼ਤ ਕੀਤੀ ਜਾਂਦੀ ਹੈ, ਜਿਸ ਨੂੰ ਵਧਾਉਣ ਦੀ ਜ਼ਰੂਰਤ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media