ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ‘ਚ ਅੰਮ੍ਰਿਤਸਰ ਦੀ ਗੁਮਟਾਲਾ ਕਲੋਨੀ ਤੋਂ
ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਮਨ ਕੁਮਾਰ ਭਨੋਟ ਕਾਂਗਰਸ ਵਿੱਚ ਸ਼ਾਮਲ ਹੋ ਗਏ।ਅਮਨ ਕੁਮਾਰ ਭਨੋਟ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸਰਕਲ ਪ੍ਰਧਾਨ ਦੇ ਤੌਰ ‘ਤੇ ਸੇਵਾ ਨਿਭਾਅ ਰਹੇ ਸਨ।ਪਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਉਨ੍ਹਾਂ ਨੇ ਇਸ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਡਾ. ਰਾਜ ਕੁਮਾਰ ਵੇਰਕਾ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਰਕਰਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਦਿਖਾਉਂਦੇ ਹਨ ਪਰ ਅਸਲ ਦੇ ਵਿੱਚ ਵੀ ਇਹ ਸੁਪਨੇ ਸੁਪਨੇ ਹੀ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media