ਸਮਰਾਲਾ, 13 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਉਘੇ ਨੇਤਾ ਅਤੇ ਮੁੱਖ ਮੰਤਰੀ ਦੇ ਚਿਹਰੇ ਦੇ ਤੌਰ ‘ਤੇ ਸਮਰਾਲਾ ਵਿਧਾਨ ਸਭਾ ਹਲਕੇ
ਤੋਂ ਚੋਣ ਲੜ ਰਹੇ ਬਲਬੀਰ ਸਿੰਘ ਰਾਜੇਵਾਲ ਦੇ ਹੱਕ ਵਿੱਚ ਮੋਰਚੇ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਡੋਰ ਟੂ ਡੋਰ ਚੋਣ ਮੁਹਿੰਮ ਦਾ ਅਗਾਜ਼ ਕਰ ਦਿੱਤਾ ਹੈ।ਅੱਜ ਪਿੰਡ ਮੱਲ ਮਾਜ਼ਰਾ ਵਿਖੇ ਆਲਮਦੀਪ ਸਿੰਘ ਮੱਲਮਾਜ਼ਰਾ ਦੀ ਅਗਵਾਈ ‘ਚ ਪੰਜਾਬ ਦੇ ਵੱਖ ਵੱਖ ਖੇਤਰਾਂ ਤੋਂ ਆਏ ਕਿਸਾਨ ਆਗੂਆਂ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਜਿਸ ਦੌਰਾਨ ਮੱਲ ਮਾਜ਼ਰਾ ਵਾਸੀਆਂ ਵਲੋਂ ਭਰਪੂਰ ਸਮੱਰਥਨ ਦਿੱਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਲਮਦੀਪ ਮੱਲਮਾਜਰਾ ਨੇ ਕਿਹਾ ਕਿ ਦੁਨੀਆਂ ਭਰ ਇਸ ਸਦੀ ਦੇ ਸਭ ਤੋਂ ਵੱਡੇ ਅੰਦੋਲਨ ਦੇ ਮਹਾਂ ਨਾਇਕ ਬਲਬੀਰ ਸਿੰਘ ਰਾਜੇਵਾਲ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜਿਸ ਵਿਅਕਤੀ ਨੇ ਸਾਡੀਆਂ ਜਮੀਨਾਂ, ਦੁਕਾਨਾਂ ਅਤੇ ਕਾਰੋਬਾਰ, ਮਜਦੂਰਾਂ ਦੇ ਘਰ ਬਾਰ ਬਚਾਏ ਹੋਣ, ਉਸ ਲਈ ਜੇਕਰ ਅਸੀਂ ਸਿਰਫ ਆਪਣੀ ਵੋਟ ਨਹੀਂ ਪਾ ਸਕਦੇ ਤਾਂ ਸਾਡੀ ਲਈ ਬਹੁਤ ਸ਼ਰਮ ਵਾਲੀ ਗੱਲ ਹੈ।
ਕਿਸਾਨ ਯੂਨੀਅਨ ਦੇ ਕੈਸ਼ੀਅਰ ਗੁਲਜਾਰ ਸਿੰਘ ਵਲੋਂ ਸਮਰਾਲਾ ਹਲਕੇ ਦੇ ਵੋਟਰਾਂ ਨੂੰ 20 ਫਰਵਰੀ ਨੂੰ ਬਲਬੀਰ ਸਿੰਘ ਰਾਜੇਵਾਲ ਦੇ ਚੋਣ ਨਿਸ਼ਾਨ ਮੰਜੀ ਦਾ ਬਟਣ ਦਬਾਉਣ ਦੀ ਅਪੀਲ ਕੀਤੀ।ਕਿਸਾਨ ਯੂਨੀਅਨ ਦੇ ਸਕੱਤਰ ਪ੍ਰਗਟ ਸਿੰਘ ਫਿਰੋਜ਼ਪੁਰ ਨੇ ਵੀ ਰਾਜੇਵਾਲ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਬਲਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਜਰਨੈਲ ਸਿੰਘ, ਛਿੰਦਰਪਾਲ ਸਿੰਘ, ਸੁਖਦਰਸ਼ਨ ਸਿੰਘ, ਜਗਤਾਰ ਸਿੰਘ ਪੰਚ, ਹਰਜੀਤ ਸਿੰਘ, ਬਹਾਦਰ ਸਿੰਘ, ਤੇਜਿੰਦਰ ਸਿੰਘ, ਹਰਿੰਦਰ ਸਿੰਘ, ਗੁਰਨਾਮ ਸਿੰਘ, ਨਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਹੈਪੀ, ਸੋਨੀ, ਜੱਸਾ ਸਰਪੰਚ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਅਤੇ ਸੰਯੁਕਤ ਸਮਾਜ ਮੋਰਚੇ ਦੇ ਬਲਾਕ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media