ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਏ.ਡੀ.ਸੀ ਜਸਵਿੰਦਰ ਸਿੰਘ
ਰਮਦਾਸ ਦੀ ਚੋਣ ਮੁਹਿੰਮ ਨੂੰ ਅੱਜ ਉਦੋ ਵੱਡੀ ਤਾਕਤ ਮਿਲੀ ਜਦ ‘ਆਪ‘ ਦੇ ਪੰਜਾਬ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਰੋਡ ਸ਼ੋਅ ਕਰਕੇ ਹਲਕੇ ਦੇ ਲੋਕਾਂ ਨੂੰ ਜਸਵਿੰਦਰ ਸਿੰਘ ਰਮਦਾਸ ਨੂੰ ਜਿਤਾਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ‘ਆਪ‘ ਦੀ ਸਰਕਾਰ ਬਣਨ ‘ਤੇ ਸਰਹੱਦੀ ਹਲਕਾ ਅਟਾਰੀ ‘ਚ ਜੰਗੀ ਪੱਧਰ ‘ਤੇ ਵਿਕਾਸ ਕਰਵਾਇਆ ਜਾਵੇਗਾ।ਜਸਵਿੰਦਰ ਰਮਦਾਸ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media